ਪੰਜਾਬ 'ਚ 13 ਘਰਾਂ 'ਤੇ ਪੁਲਿਸ ਦੀ Raid, ਫ੍ਰਿਜ-ਬੈੱਡ ਸਣੇ ਫਰੋਲੀਆਂ ਅਲਮਾਰੀਆਂ; 350 ਜਵਾਨ ਤਾਇਨਾਤ
- bhagattanya93
- Apr 25
- 1 min read
25/04/2025

ਫਾਜ਼ਿਲਕਾ ਵਿੱਚ ਅੱਜ ਕਾਸੋ ਆਪਰੇਸ਼ਨ ਚਲਾਇਆ ਗਿਆ ਜਿਸ ਤਹਿਤ ਪੁਲਿਸ ਨੇ ਅੱਜ 13 ਥਾਵਾਂ ‘ਤੇ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ।ਇਸ ਦੌਰਾਨ ਰਾਧਾ ਸਵਾਮੀ ਕਲੋਨੀ ਵਿੱਚ ਵੀ ਪੁਲਿਸ ਮੁਲਾਜ਼ਮਾਂ ਨੇ ਘਰਾਂ ਵਿੱਚ ਦਾਖਲ ਹੋ ਕੇ ਉਨ੍ਹਾਂ ਦੀ ਜਾਂਚ ਕੀਤੀ। ਹਾਲਾਂਕਿ, ਮੌਕੇ 'ਤੇ ਪਹੁੰਚੇ ਪੰਜਾਬ ਪੁਲਿਸ ਦੇ ਆਈਜੀ ਬਲਜੋਤ ਸਿੰਘ ਰਾਠੌੜ ਨੇ ਕਿਹਾ ਕਿ ਨਸ਼ੇ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਆਈਜੀ ਬਲਜੋਤ ਸਿੰਘ ਰਾਠੌੜ ਨੇ ਕਿਹਾ ਕਿ ਅੱਜ ਫਾਜ਼ਿਲਕਾ ਵਿੱਚ ਆਪ੍ਰੇਸ਼ਨ ਕਾਸੋ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹੇ ਵਿੱਚ ਕੁੱਲ 13 ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੀ ਅਗਵਾਈ ਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀ ਕਰ ਰਹੇ ਹਨ। ਜਿਸ ਵਿੱਚ ਪੁਲਿਸ ਨਸ਼ਾ ਤਸਕਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਲਈ ਲਗਭਗ 350 ਪੁਲਿਸ ਮੁਲਾਜ਼ਮਾਂ ਦੀ ਫੋਰਸ ਤਾਇਨਾਤ ਕੀਤੀ ਗਈ ਹੈ। ਆਈਜੀ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਦੋ ਬਾਈਕ ਬਰਾਮਦ ਕੀਤੀਆਂ ਗਈਆਂ ਹਨ। ਘਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਐਸਐਫ ਦੇ ਸਹਿਯੋਗ ਨਾਲ ਸੈਕਿੰਡ ਲਾਈਨ ਆਫ ਡਿਫੈਂਸ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਸੂਬੇ ਵਿੱਚ ਨਸ਼ੇ ਦੇ ਖਾਤਮੇ ਲਈ ਕਈ ਉਪਰਾਲੇ ਕਰ ਰਹੀ ਹੈ ਤਾਂ ਕਿ ਪੂਰਨ ਤੌਰ 'ਤੇ ਨਸ਼ਾ ਤਸਕਰਾਂ ਦਾ ਖਾਤਮਾ ਕੀਤਾ ਜਾ ਸਕੇ, ਜਿਸ ਕਰਕੇ ਤਾਂ ਕਈ ਨਸ਼ਾ ਤਸਕਰਾਂ ਦੇ ਘਰ ਵੀ ਢਾਹ ਦਿੱਤੇ ਗਏ ਪਰ ਹਾਲੇ ਵੀ ਇਹ ਜੰਗ ਜਾਰੀ ਹੈ।
Comments