google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧਾਈਆਂ, ਸਰਕਾਰ ਨੇ ਲਿਆ ਫੈਸਲਾ

  • bhagattanya93
  • Aug 31, 2025
  • 1 min read

31/08/2025

ਪੰਜਾਬ ਵਿੱਚ ਮੌਸਮ ਦੇ ਮਿਜਾਜ਼ ਨੂੰ ਦੇਖਦੇ ਹੋਏ ਇੱਕ ਵਾਰ ਫਿਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ। ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਇਹ ਛੁੱਟੀਆਂ ਵਧਾ ਕੇ 3 ਸਤੰਬਰ ਤੱਕ ਕਰ ਦਿੱਤੀਆਂ ਗਈਆਂ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ‘‘ਮਾਨਯੋਗ ਮੁੱਖ ਮੰਤਰੀ ਪੰਜਾਬ ਸ੍: ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |

ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।


Comments


Logo-LudhianaPlusColorChange_edited.png
bottom of page