ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਜੰਮੂ-ਕਸ਼ਮੀਰ ‘ਚ ਸ਼ਹੀਦ, 6 ਭੈਣਾਂ ਦਾ ਇਕਲੌਤਾ ਭਰਾ ਸੀ ਅਜੈ ਸਿੰਘ
- Jan 19, 2024
- 1 min read
19/01/2024
ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਬਾਰੂਦੀ ਸੁਰੰਗ ਦੇ ਧਮਾਕੇ ਵਿੱਚ ਪੰਜਾਬ ਦਾ ਇੱਕ ਅਗਨੀਵੀਰ ਜਵਾਨ ਸ਼ਹੀਦ ਹੋ ਗਿਆ। ਸ਼ਹੀਦ ਅਜੈ ਸਿੰਘ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਵਸਨੀਕ ਸੀ। ਅਗਨੀਵੀਰ ਦੀ ਸ਼ਹੀਦੀ ਬਾਰੇ ਫੌਜ ਨੇ ਵੀਰਵਾਰ ਦੇਰ ਸ਼ਾਮ ਪਰਿਵਾਰ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ।
ਦੱਸ ਦਈਏ ਕਿ ਜਦੋਂ ਉਕਤ ਇਲਾਕੇ ‘ਚ ਜਵਾਨਾਂ ਦੀ ਟੀਮ ਗਸ਼ਤ ਕਰ ਰਹੀ ਸੀ, ਜਿੱਥੇ ਜਵਾਨ ਬਾਰੂਦੀ ਸੁਰੰਗ ਦੇ ਧਮਾਕੇ ਦਾ ਸ਼ਿਕਾਰ ਹੋ ਗਿਆ। ਇਸ ਦੌਰਾਨ ਦੋ ਜਵਾਨ ਵੀ ਜ਼ਖਮੀ ਹੋ ਗਏ। ਅਜੈ ਸਿੰਘ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਇਸ ਜਵਾਨ ਨੇ ਅਤਿ ਦੀ ਗਰੀਬੀ ਵਿੱਚ ਦਿਨ-ਰਾਤ ਮਿਹਨਤ ਕਰਨ ਤੋਂ ਬਾਅਦ ਅਗਨੀਵੀਰ ਨੂੰ ਫਰਵਰੀ 2022 ਵਿੱਚ ਭਰਤੀ ਕਰਵਾਇਆ ਗਿਆ। ਸਿਰਫ਼ 23 ਸਾਲ ਦੇ ਅਜੈ ਸਿੰਘ ਦੇ ਪਰਿਵਾਰ ਵਿੱਚ ਪਿਤਾ ਕਾਲਾ ਸਿੰਘ, ਮਾਂ ਲਕਸ਼ਮੀ ਤੋਂ ਇਲਾਵਾ 6 ਭੈਣਾਂ ਹਨ। ਸ਼ਹੀਦ ਜਵਾਨ 6 ਭੈਣਾਂ ਦਾ ਇਕਲੌਤਾ ਭਰਾ ਸੀ।






Comments