ਪੰਜਾਬ ਪੁਲਿਸ ਨੇ 161 ਨਸ਼ਾ ਤਸਕਰ 6.2 ਕਿਲੋ ਹੈਰੋਇਨ ਤੇ 76 ਹਜ਼ਾਰ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- bhagattanya93
- May 24
- 1 min read
24/05/2025

ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 161 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੇਰੋਇਨ ਅਤੇ 76,270 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 83 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 12,958 ਹੋ ਗਈ ਹੈ।
ਵਿਸ਼ੇਸ਼ ਡੀਜੀਪੀ ਅਮਨ ਕਾਨੂੰਨ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1,500 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 473 ਸਥਾਨਾਂ 'ਤੇ ਛਾਪੇ ਮਾਰੇ ਅਤੇ ਰਾਜ ਭਰ ਵਿਚ 118 ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 526 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਦੁਆਰਾ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਐਡਿਕਸ਼ਨ ਅਤੇ ਪ੍ਰੀਵੇਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸ ਦੇ ਤਹਿਤ ਪੰਜਾਬ ਪੁਲਿਸ ਨੇ 'ਨਸ਼ਾ ਮੁਕਤੀ' ਦੇ ਹਿੱਸੇ ਵਜੋਂ ਅੱਜ 80 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਇਲਾਜ ਲਈ ਰਾਜ਼ੀ ਕੀਤਾ ਹੈ। ਇਹ ਕਾਰਵਾਈ ਸਿਰਫ਼ ਨਸ਼ੇ ਦੇ ਖਿਲਾਫ਼ ਲੜਾਈ ਵਿਚ ਇਕ ਹੋਰ ਕਦਮ ਹੈ, ਜਿਸ ਨਾਲ ਸਾਡੇ ਸਮਾਜ ਨੂੰ ਸਿਹਤਮੰਦ ਅਤੇ ਸੁਖੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Comments