ਪੰਜਾਬ ‘ਚ ਅਗਲੇ 5 ਦਿਨ ਪਏਗੀ ਜ਼ਬਰਦਸਤ ਧੁੰਦ, Visibility ਰਹੇਗੀ Zero! Red Alert!
- bhagattanya93
- Jan 14, 2024
- 1 min read
14/01/2024
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਫਿਲਹਾਲ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਨੇ ਤਿੰਨਾਂ ਥਾਵਾਂ ‘ਤੇ 2 ਦਿਨਾਂ ਲਈ ਠੰਡ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਆਫ਼ਤ ਪ੍ਰਬੰਧਨ ਵਲੋਂ ਲੋਕਾਂ ਨੂੰ ਠੰਢ ਵਿੱਚ ਬਾਹਰ ਨਾ ਨਿਕਲਣ ਦੇ ਮੈਸੇਜ ਭੇਜੇ ਜਾ ਰਹੇ ਹਨ। ਚੰਡੀਗੜ੍ਹ ਵਿੱਚ ਸਵੇਰ ਦੀ ਵਿਜ਼ੀਬਿਲਟੀ ਲਗਭਗ 50 ਮੀਟਰ ਹੈ।
ਪੰਜਾਬ ਦੇ ਪਟਿਆਲਾ ਵਿੱਚ ਵਿਜ਼ੀਬਿਲਟੀ 25 ਮੀਟਰ ਰਿਕਾਰਡ ਕੀਤੀ ਗਈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 50 ਮੀਟਰ ਰਹੀ। ਇੱਥੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ।
ਹਰਿਆਣਾ ਦੇ 17 ਜ਼ਿਲ੍ਹਿਆਂ ਨੂੰ ਸੰਘਣੀ ਧੁੰਦ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ। ਜਿਸ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖਿਦਾਦਰੀ ਸ਼ਾਮਲ ਹਨ।
ਐਤਵਾਰ ਸਵੇਰੇ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ ਅਤੇ ਅੰਬਾਲਾ ‘ਚ ਸੰਘਣੀ ਧੁੰਦ ਜੀਟੀ ਬੈਲਟ ‘ਤੇ ਪੈਂਦੀ ਦਿਖਾਈ ਦਿੱਤੀ। ਇੱਥੇ ਵਿਜ਼ੀਬਿਲਟੀ ਲਗਭਗ ਜ਼ੀਰੋ ਹੈ। ਨੈਸ਼ਨਲ ਹਾਈਵੇਅ-44 ‘ਤੇ ਵਾਹਨ ਹੌਲੀ-ਹੌਲੀ ਚੱਲਦੇ ਦੇਖੇ ਗਏ।
16-17 ਜਨਵਰੀ ਨੂੰ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਠੰਡੀਆਂ ਹੋ ਜਾਣਗੀਆਂ, ਜਿਸ ਨਾਲ ਮੈਦਾਨੀ ਇਲਾਕਿਆਂ ਦੇ ਲੋਕਾਂ ਨੂੰ ਹੋਰ ਠੰਡ ਮਹਿਸੂਸ ਹੋਵੇਗਾ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਵੇਗੀ।
Comments