ਪੰਜਾਬ ’ਚ ਕੱਲ੍ਹ ਤੋਂ ਬਦਲੇਗਾ ਮੌਸਮ, ਗੜਬੜ ਵਾਲੀਆਂ ਪੌਣਾਂ ਸਰਗਰਮ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਪੇਸ਼ੀਨਗੋਈ
- bhagattanya93
- Mar 20, 2024
- 1 min read
20/03/2024
ਪੰਜਾਬ ’ਚ ਗਰਮੀ ਨੇ ਰਫ਼ਤਾਰ ਫੜ ਲਈ ਹੈ। ਮੰਗਲਵਾਰ ਨੂੰ ਫ਼ਰੀਦਕੋਟ ਸਭ ਤੋਂ ਗਰਮ ਰਿਹਾ ਜਿੱਥੇ ਤਾਪਮਾਨ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਆ, ਪਟਿਆਲਾ, ਪਠਾਨਕੋਟ, ਫਿਰੋਜ਼ਪੁਰ ’ਚ ਤਾਪਮਾਨ 30 ਡਿਗਰੀ ਸੈਲਸੀਅਸ ਰਿਹਾ। ਬਠਿੰਡਾ, ਬਰਨਾਲਾ, ਮੁਹਾਲੀ ਤੇ ਜਲੰਧਰ ’ਚ ਤਾਪਮਾਨ 29 ਡਿਗਰੀ ਸੈਲਸੀਅਸ ਰਿਹਾ। ਉਧਰ ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ 21 ਮਾਰਚ ਤੋਂ ਪੰਜਾਬ ’ਚ ਮੌਸਮ ਬਦਲ ਜਾਵੇਗਾ। ਗੜਬੜ ਵਾਲੀਆਂ ਪੱਛਮੀ ਪੌਣਾਂ ਨਵੇਂ ਸਿਰਿਓਂ ਸਰਗਰਮ ਹੋਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 24 ਮਾਰਚ ਤੱਕ ਬੱਦਲ ਛਾਏ ਰਹਿਣ, ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 25 ਮਾਰਚ ਤੋਂ ਮੌਸਮ ਸਾਫ਼ ਹੋ ਜਾਵੇਗਾ।
Comments