google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਧਾਉਣ ਬਾਰੇ ਵੱਡੀ ਅਪਡੇਟ

  • Aug 31, 2025
  • 1 min read

31/08/2025

ਪਿਛਲੇ ਕੁਝ ਦਿਨਾਂ ਤੋਂ ਰਾਵੀ ਦਰਿਆ ਵਿੱਚ ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਹਲਕੇ ਅਤੇ ਡੇਰਾ ਬਾਬਾ ਨਾਨਕ ਸਮੇਤ ਪੰਜਾਬ ਦੇ ਕਈ ਹੋਰ ਜ਼ਿਲ੍ਹੇ ਹੜ੍ਹ ਦੀ ਚਪੇਟ ‘ਚ ਆਏ ਹੋਏ ਹਨ। ਇਸ ਹੜ੍ਹ ਨੇ ਸੈਂਕੜੇ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ। ਲੋਕਾਂ ਨੂੰ ਆਪਣੇ ਪਸ਼ੂਆਂ ਦੇ ਨਾਲ ਘਰੇਲੂ ਸਮਾਨ ਵੀ ਗਵਾਉਣਾ ਪਿਆ ਹੈ। ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 31 ਅਗਸਤ ਤੱਕ ਛੁੱਟੀਆਂ ਐਲਾਨੀਆਂ ਹਨ।


ਪਰ ਹਾਲਾਤਾਂ ਦੀ ਗੰਭੀਰਤਾ ਵੇਖਦਿਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਮਾਪਿਆਂ ਵੱਲੋਂ ਛੁੱਟੀਆਂ ਹੋਰ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਕਈ ਸਕੂਲਾਂ ਦੇ ਅੰਦਰ ਅੱਜ ਵੀ 5 ਤੋਂ 6 ਫੁੱਟ ਤੱਕ ਪਾਣੀ ਖੜ੍ਹਾ ਹੋਇਆ ਹੈ, ਜਿਸ ਨਾਲ ਬਹੁਤ ਮਿੱਟੀ ਜਮ ਗਈ ਹੈ। ਸਫਾਈ ਦੇ ਬਿਨਾਂ ਬੱਚਿਆਂ ਨੂੰ ਸਕੂਲ ਭੇਜਣਾ ਬਿਮਾਰੀਆਂ ਦੇ ਫੈਲਣ ਦਾ ਕਾਰਨ ਬਣ ਸਕਦਾ ਹੈ।


ਇਸ ਤੋਂ ਇਲਾਵਾ, ਕਈ ਸੜਕਾਂ ਵੀ ਹੜ੍ਹ ਦੇ ਪਾਣੀ ਕਾਰਨ ਖਰਾਬ ਹੋ ਗਈਆਂ ਹਨ, ਜਿਸ ਕਰਕੇ ਬੱਚਿਆਂ ਦਾ ਸਕੂਲ ਆਉਣਾ-ਜਾਣਾ ਮੁਸ਼ਕਲ ਹੈ। ਮਾਪਿਆਂ ਦਾ ਕਹਿਣਾ ਹੈ ਕਿ ਜਦ ਤੱਕ ਸੜਕਾਂ ਦੀ ਮੁਰੰਮਤ ਅਤੇ ਸਕੂਲਾਂ ਵਿੱਚ ਢੰਗ ਨਾਲ ਸਫਾਈ ਨਹੀਂ ਹੋ ਜਾਂਦੀ, ਤਦ ਤੱਕ ਬੱਚਿਆਂ ਦੀਆਂ ਛੁੱਟੀਆਂ ਵਧਾਈਆਂ ਜਾਣੀਆਂ ਚਾਹੀਦੀਆਂ ਹਨ।


ਇਸ ਸਬੰਧ ਵਿੱਚ ਐਸ.ਡੀ.ਐਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਛੁੱਟੀਆਂ ਵਧਾਉਣ ਬਾਰੇ ਚਰਚਾ ਲਈ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ। ਉਹਨਾਂ ਨੇ ਭਰੋਸਾ ਦਵਾਇਆ ਕਿ ਬੱਚਿਆਂ ਦੇ ਸਕੂਲ ਆਉਣ ਤੋਂ ਪਹਿਲਾਂ ਸਫਾਈ ਦੇ ਪੂਰੇ ਪ੍ਰਬੰਧ ਕੀਤੇ ਜਾਣਗੇ ਅਤੇ ਹੜ੍ਹ ਨਾਲ ਹੋਏ ਹੋਰ ਨੁਕਸਾਨ ਦੀ ਮੁਰੰਮਤ ਤੋਂ ਬਾਅਦ ਹੀ ਸਕੂਲ ਆਮ ਤੌਰ ‘ਤੇ ਖੋਲ੍ਹੇ ਜਾਣਗੇ।


Comments


Logo-LudhianaPlusColorChange_edited.png
bottom of page