google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਕਬੱਡੀ ਕੱਪ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

  • bhagattanya93
  • Mar 13, 2023
  • 2 min read

ਲੁਧਿਆਣਾ, 13 ਮਾਰਚ

ree

ਹਲਕਾ ਪੂਰਬੀ ਦੇ ਸੈਕਟਰ 32 ਵਿਖੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ 'ਚ  ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ ਜਿੱਥੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਕਬੱਡੀ ਕੱਪ ਚ ਕਰੀਬ 16 ਟੀਮਾਂ ਨੇ ਹਿੱਸਾ ਲਿਆ , ਕਬੱਡੀ ਦੇ ਖਿਡਾਰੀਆਂ ਦੇ ਮੁਕਾਬਲੇ ਵੇਖਣ ਲਈ ਵੱਡੀ ਗਿਣਤੀ ਵਿੱਚ ਹਲਕਾ ਪੂਰਬੀ ਤੋਂ ਇਲਾਵਾ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ ।

ree

ਇਸ ਦੌਰਾਨ ਜਿੱਥੇ ਕਬੱਡੀ ਖਿਡਾਰੀਆਂ ਦੇ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ ਉਥੇ ਹੀ ਦਰਸ਼ਕਾਂ ਦੇ ਮਨੋਰੰਜਨ ਲਈ ਗੀਤ ਸੰਗੀਤ ਦਾ ਵੀ ਵਿਸ਼ੇਸ਼ ਤੌਰ ਤੇ ਇੰਤਜ਼ਾਮ ਕੀਤਾ ਗਿਆ । ਖਾਸ ਤੌਰ ਤੇ ਦਰਸ਼ਕਾਂ ਲਈ ਪੰਜਾਬ ਦੇ ਮਸ਼ਹੂਰ ਕਲਾਕਾਰ ਲਾਭ ਹੀਰਾ ਵੱਲੋਂ ਖੁੱਲਾ ਅਖਾੜਾ ਲਗਾਇਆ ਗਿਆ ।

ਇਸ ਦੌਰਾਨ ਕਬੱਡੀ ਮੁਕਾਬਲਿਆਂ ਵਿਚੋਂ ਕੰਗਣਵਾਲ ਦੀ ਟੀਮ ਨੇ ਬਾਜ਼ੀ ਮਾਰੀ ਅਤੇ ਰਛੀਨ ਪਿੰਡ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਡੇਢ ਲੱਖ ਰੁਪਏ ਦਾ ਇਨਾਮ ਅਤੇ ਦੂਜੇ ਸਥਾਨ ਤੇ ਕਾਬਜ਼ ਰਹਿਣ ਵਾਲੀ ਟੀਮ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਗਿਆ । ਇਨ੍ਹਾਂ ਮੁਕਾਬਲਿਆਂ ਦੌਰਾਨ ਪ੍ਰਸਿੱਧ ਖਿਡਾਰੀ ਦੇ ਰੂਪ ਵਿਚ ਔਲਖ ਕਨੇਡਾ ਨੂੰ ਗਰੇਵਾਲ ਪਰਿਵਾਰ ਵੱਲੋਂ ਬੂਲਟ ਮੋਟਰਸਾਇਕਲ ਇਨਾਮ ਵਜੋਂ ਦਿੱਤਾ ਗਿਆ, ਬੈਸਟ ਸਟੋਪਰ ਵਜੋਂ ਵੀ ਲਵੀ ਔਲਖ ਨੇ ਬਾਜ਼ੀ ਮਾਰੀ ਅਤੇ ਬੈਸਟ ਰੇਡਰ ਦੇ ਤੌਰ ਤੇ ਪਾਲਾ ਮੁਕਾਮ ਹਾਸਲ ਕਰਨ ਵਿੱਚ ਕਾਮਯਾਬ ਹੋਇਆ

ਕਬੱਡੀ ਕੱਪ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਰਦਾਰ ਤਰਸੇਮ ਸਿੰਘ ਭਿੰਡਰ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ, ਚੇਅਰਮੈਨ ਜ਼ੋਰਾਵਰ ਸਿੰਘ, ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ, ਚੇਅਰਮੈਨ ਸੁਰੇਸ਼ ਕੁਮਾਰ ਗੋਇਲ, ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਪਹੁੰਚੇ ਅਤੇ ਪ੍ਰਬੰਧਕਾਂ ਨੂੰ ਇਸ ਕਾਰਜ ਦੀਆਂ ਵਧਾਈਆਂ ਦਿੱਤੀਆਂ।

ਇਸ ਮੌਕੇ ਵਿਧਾਇਕ ਗਰੇਵਾਲ ਵੱਲੋਂ ਮੁਕਾਬਲੇ ਚ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਇਨਾਮ ਵੰਡੇ ਅਤੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ।

ree

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਖੁਸ਼ਹਾਲ ਤੇ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਸਾਕਾਰ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਨਵੇਂ ਸੁਪਨੇਆ ਨੂੰ ਸਾਕਾਰ ਕੀਤਾ ਜਾਵੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ ਹੈ ਅਤੇ ਆਉਣ ਵਾਲੇ ਸਮੇਂ 'ਚ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਕ੍ਰਿਕਟ, ਵਾਲੀਬਾਲ, ਫੁੱਟਬਾਲ ਤੇ ਹੋਰਨਾਂ ਖੇਡਾਂ ਲਈ ਵੀ ਉਪਰਾਲੇ ਜਾਰੀ ਰਹਿਣਗੇ , ਤਾਂ ਜੋ ਨੌਜਵਾਨ ਪੀੜ੍ਹੀ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਆਪਣਾ ਜੀਵਨ ਸੁਧਾਰ ਸਕੇ ਤੇ ਆਪਣੇ ਮਾਤਾ - ਪਿਤਾ ਦੇ ਨਾਲ-ਨਾਲ ਸੂਬੇ ਦਾ ਨਾਂ ਵੀ ਰੌਸ਼ਨ ਕਰ ਸਕੇ ।

ਉਨ੍ਹਾਂ ਸਮੂਹ ਹਲਕਾ ਵਾਸੀਆਂ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਪਹਿਲੇ ਕਬੱਡੀ ਕੱਪ ਦੀ ਵਧਾਈ ਦਿੱਤੀ । ਇਸ ਮੌਕੇ ਤੇ ਰਾਜ ਗਰੇਵਾਲ, ਜਗਜੀਤ ਗਰੇਵਾਲ, ਸੁਖਮੇਲ ਸਿੰਘ ਗਰੇਵਾਲ , ਕੁਲਵਿੰਦਰ ਸਿੰਘ ਗਰੇਵਾਲ ਲੱਖਨ ਗਰੇਵਾਲ ਉਧੇ ਗਰੇਵਾਲ, ਰਮਨ ਗਰੇਵਾਲ, ਗਗਨਾ ਗਰੇਵਾਲ , ਮੰਨਾ ਗਰੇਵਾਲ, ਬੰਟੀ ਚੀਮਾ , ਅਜੀਤਪਾਲ ਸਿੰਘ ਚੀਮਾ, ਸਤਨਾਮ ਗਰੇਵਾਲ ,ਤੇਜਵੀਰ ਗਰੇਵਾਲ, ਰਾਜ ਗਰੇਵਾਲ, ਆਪ ਆਗੂ ਭੁਪਿੰਦਰ ਸਿੰਘ ਸੰਧੂ, ਬੈਂਕ ਮੈਨੇਜਰ ਦਲਵਿੰਦਰ ਸਿੰਘ ਗੱਗੀ ਸ਼ਰਮਾ ਸੱਬੀ ਸੋਖੋ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਵੀ ਹਾਜ਼ਰ ਸਨ ।

Comments


Logo-LudhianaPlusColorChange_edited.png
bottom of page