ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸਾਰੇ School ਅਗਲੇ 72 ਘੰਟਿਆਂ ਲਈ ਬੰਦ
- Ludhiana Plus
- May 7
- 1 min read
07/05/2025

ਭਾਰਤੀ ਫੌਜ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਵੱਡਾ ਹਮਲਾ ਕੀਤਾ ਹੈ। ਇਸ ਤੋਂ ਬਾਅਦ ਸਰਹੱਦੀ ਇਲਾਕਿਆਂ (Indian Army Operation Sindoor) ਵਿਚ ਚੌਕਸੀ ਵਧਾ ਦਿੱਤੀ ਗਈ ਹੈ।
ਇਧਰ, ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ ਸਾਰੇ ਸਕੂਲ ਅਗਲੇ 72 ਘੰਟਿਆਂ ਲਈ ਬੰਦ ਕਰ ਦਿੱਤੇ ਗਏ ਹਨ। ਇਹ ਫੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਦੇ ਹੋਰ ਸਰਹੱਦੀ ਜ਼ਿਲ੍ਹਿਆਂ ਵਿਚ ਵੀ ਅਜਿਹਾ ਫੈਸਲਾ ਲਿਆ ਦਾ ਸਕਦਾ ਹੈ।
ਉਧਰ, ਭਾਰਤੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਸਾਵਧਾਨੀ ਦੇ ਤੌਰ ਉਤੇ ਬੁੱਧਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਐਲਾਨ ਖੁਦ ਪੰਜਾਬ ਸੂਬੇ ਦੇ ਮੁੱਖ ਮੰਤਰੀ ਨੇ ਕੀਤਾ ਹੈ।

ਪਾਕਿਸਤਾਨੀ ਪੰਜਾਬ ਵਿਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਭਾਰਤੀ ਫੌਜ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਅੱਧੀ ਰਾਤ ਨੂੰ ਪੀਓਕੇ ਵਿੱਚ ਹਵਾਈ ਹਮਲਾ ਕਰਕੇ ਆਪ੍ਰੇਸ਼ਨ ਸਿੰਦੂਰ ਨੂੰ ਅੰਜਾਮ ਦਿੱਤਾ। ਫੌਜ ਨੇ ਬਹਾਵਲਪੁਰ ਵਿੱਚ ਸਥਿਤ ਜੈਸ਼-ਏ-ਮੁਹੰਮਦ ਦੇ ਮੁੱਖ ਦਫਤਰ ਨੂੰ ਵੀ ਤਬਾਹ ਕਰ ਦਿੱਤਾ ਹੈ। ਜੈਸ਼ ਦਾ ਮੁੱਖ ਦਫਤਰ ਲਗਭਗ 200 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ ਇੱਕ ਮਸਜਿਦ, ਸਕੂਲ, ਹਸਪਤਾਲ, ਫਾਰਮ ਅਤੇ ਇੱਕ ਸਿਖਲਾਈ ਕੈਂਪ ਵੀ ਸੀ, ਜਿਨ੍ਹਾਂ ਨੂੰ ਫੌਜ ਨੇ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਲਗਭਗ 70 ਅੱਤਵਾਦੀ ਮਾਰੇ ਗਏ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ความคิดเห็น