ਪੰਜਾਬ 'ਚ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ
- Sep 4, 2025
- 1 min read
04/09/2025

ਪੰਜਾਬ ਇਨ੍ਹੀਂ ਦਿਨੀਂ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨ ਕੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨ ਦਿੱਤਾ ਹੈ। ਇਸ ਆਫ਼ਤ ਵਿੱਚ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3.54 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ।
ਸਤਲੁਜ, ਰਾਵੀ ਅਤੇ ਬਿਆਸ ਵਰਗੀਆਂ ਪੰਜਾਬ ਦੀਆਂ ਪ੍ਰਮੁੱਖ ਨਦੀਆਂ ਵਿੱਚ ਹੜ੍ਹ ਆਉਣ ਅਤੇ ਡੈਮਾਂ ਵਿੱਚ ਪਾਣੀ ਭਰ ਜਾਣ ਕਾਰਨ ਸਥਿਤੀ ਹੋਰ ਵੀ ਵਿਗੜ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਇੱਥੇ ਮੀਂਹ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਪੰਜਾਬ ‘ਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ (ਸ/ਅ) ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਸਕੂਲਾਂ ‘ਚ ਅਨਾਜ ਖਰਾਬ ਹੋਣ ਦਾ ਖ਼ਤਰਾ ਹੈ, ਉੱਥੇ ਅਨਾਜ ਨੂੰ ਤੁਰੰਤ ਸੁਰੱਖਿਅਤ ਥਾਂ ‘ਤੇ ਤਬਦੀਲ ਕੀਤਾ ਜਾਵੇ। ਨਾਲ ਹੀ, ਇਹ ਯਕੀਨੀ ਬਣਾਇਆ ਜਾਵੇ ਕਿ ਸ਼ਿਫਟਿੰਗ ਦੌਰਾਨ ਅਨਾਜ ਦਾ ਪੂਰਾ ਰਿਕਾਰਡ ਮਿਡ-ਡੇਅ ਮੀਲ ਰਜਿਸਟਰ ‘ਚ ਸਹੀ ਢੰਗ ਨਾਲ ਦਰਜ ਹੋਵੇ।
ਸੋਸਾਇਟੀ ਨੇ ਇਸ ਨੂੰ ਬਹੁਤ ਜ਼ਰੂਰੀ ਕਦਮ ਦੱਸਿਆ ਹੈ ਅਤੇ ਅਧਿਕਾਰੀਆਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਬੱਚਿਆਂ ਦੇ ਭੋਜਨ ‘ਚ ਕੋਈ ਰੁਕਾਵਟ ਨਾ ਆਵੇ ਅਤੇ ਅਨਾਜ ਦੇ ਨੁਕਸਾਨ ਨੂੰ ਵੀ ਰੋਕਿਆ ਜਾ ਸਕੇ।





Comments