ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ
- bhagattanya93
- Apr 14
- 1 min read
14/04/2025

ਪੰਜਾਬ ਵਿਚ ਬਾਰਿਸ਼ ਅਤੇ ਗੜੇਮਾਰੀ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਮਗਰੋਂ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਤੇ ਲੋਕਾਂ ਨੂੰ ਇਕ ਵਾਰ ਫ਼ਿਰ ਪਸੀਨੋ-ਪਸੀਨੀ ਹੋਣਾ ਪੈ ਰਿਹਾ ਹੈ। ਤਾਪਮਾਨ ਵਿਚ ਇਕ ਵਾਰ ਫ਼ਿਰ ਤੋਂ ਵਾਧਾ ਸ਼ੁਰੂ ਹੋ ਗਿਆ ਹੈ ਤੇ ਇਹ ਇਕ ਵਾਰ ਮੁੜ 40 ਡਿਗਰੀ ਦੇ ਕਰੀਬ ਪਹੁੰਚ ਚੁੱਕਿਆ ਹੈ। ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਲੂ ਚੱਲਣ ਦੀ ਚਿਤਾਵਨੀ ਵੀ ਦਿੱਤੀ ਹੈ।

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵੇਲੇ ਸੂਬੇ ਦਾ ਤਾਪਮਾਨ ਆਮ ਦੇ ਕਰੀਬ ਹੀ ਚੱਲ ਰਿਹਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 39.3 ਡਿਗਰੀ ਪਹੁੰਚ ਚੁੱਕਿਆ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਵੀ ਵਾਧਾ ਹੋਵੇਗਾ ਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

ਮੌਸਮ ਵਿਭਾਗ ਵੱਲੋਂ 16, 17 ਅਤੇ 18 ਅਪ੍ਰੈਲ ਨੂੰ ਸੂਬੇ ਵਿਚ ਲੂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਵਿਭਾਗ ਨੇ ਇਨ੍ਹਾਂ 3
ਦਿਨਾਂ ਲਈ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਖ਼ਾਸ ਤੌਰ 'ਤੇ ਦੁਪਹਿਰ ਵੇਲੇ ਲੋਕਾਂ ਨੂੰ ਸਭ ਤੋਂ ਵੱਧ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਦੂਜੇ ਪਾਸੇ ਨਵਾਂ ਪੱਛਮੀ ਪ੍ਰਭਾਅ ਵੀ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲੇਗਾ। 18 ਅਤੇ 19 ਅਪ੍ਰੈਲ ਨੂੰ ਕਈ ਥਾਵਾਂ 'ਤੇ ਬਾਰਿਸ਼ ਵੀ ਹੋ ਸਕਦੀ ਹੈ।
Comments