google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਸ਼ੁਰੂ ਹੋਇਆ ਭਾਰੀ ਮੀਂਹ, ਅੱਜ ਸ਼ਾਮ ਸਾਵਧਾਨ ਰਹਿਣ ਦੀ ਸਲਾਹ...

  • Aug 31, 2025
  • 1 min read

31/08/2025

ਇਸ ਸਮੇਂ ਉੱਤਰੀ ਭਾਰਤ ਵਿਚ ਮਾਨਸੂਨ ਤਬਾਹੀ ਮਚਾ ਰਿਹਾ ਹੈ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਹੜ੍ਹ ਦਾ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਲੋਕਾਂ ਦੇ ਘਰਾਂ ਤੋਂ ਲੈ ਕੇ ਖੇਤਾਂ ਤੱਕ ਪਾਣੀ ਭਰ ਗਿਆ ਹੈ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।


ਪੰਜਾਬ ਦੇ ਕੁੱਲ 9 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਲਪੇਟ ਵਿਚ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1018 ਪਿੰਡ ਪ੍ਰਭਾਵਿਤ ਹੋਏ ਹਨ। ਖੇਤ ਅਤੇ ਫਸਲਾਂ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਦੇ ਨਾਲ ਹੀ ਘਰਾਂ ਅਤੇ ਦੁਕਾਨਾਂ ਵਿਚ ਪਾਣੀ ਦਾਖਲ ਹੋਣ ਕਾਰਨ ਲੋਕ ਬੇਘਰ ਹੋ ਗਏ ਹਨ।


ਭਾਰਤੀ ਮੌਸਮ ਵਿਭਾਗ (IMD) ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਇੱਕ ਨਵਾਂ ਅਲਰਟ ਜਾਰੀ ਕੀਤਾ ਹੈ। ਅਗਲੇ ਪੰਜ ਘੰਟਿਆਂ ਵਿੱਚ ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

Comments


Logo-LudhianaPlusColorChange_edited.png
bottom of page