google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਸਰਕਾਰ ਪ੍ਰਸ਼ਾਸ਼ਨਿਕ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ - ਵਿਧਾਇਕ ਬੱਗਾ

  • bhagattanya93
  • Sep 19, 2024
  • 2 min read

ਲੁਧਿਆਣਾ, 19 ਸਤੰਬਰ

ree

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਲੱਗੇ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ 44 ਤਰ੍ਹਾਂ ਦੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਵਸਨੀਕਾਂ ਨੇ ਭਰਪੂਰ ਲਾਹਾ ਲਿਆ ਹੈ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਸਥਾਨਕ ਗੁਰੂ ਰਾਮ ਰਾਏ ਪਬਲਿਕ ਸਕੂਲ, ਸੇਖੇਵਾਲ ਰੋਡ, ਨੇੜੇ ਸ਼ਿਵਪੁਰੀ, ਲੁਧਿਆਣਾ ਵਿਖੇ ਲੱਗੇ ਕੈਂਪ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਲਿਆ ਹੈ।

ਕੈਂਪ ਦੌਰਾਨ ਵਿਧਾਇਕ ਬੱਗਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜ਼ਰ ਅਮਿਤ ਸਰੀਨ, ਐਸ.ਡੀ.ਐਮ. ਵਿਕਾਸ ਹੀਰਾ ਤੋਂ ਇਲਾਵਾ ਨਗਰ ਨਿਗਮ, ਪੁਲਿਸ ਪ੍ਰਸ਼ਾਸ਼ਨ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ree

ਗੁਰੂ ਰਾਮ ਰਾਏ ਪਬਲਿਕ ਸਕੂਲ ਵਿੱਚ ਲੱਗੇ ਕੈਂਪ ਮੌਕੇ ਵਿਧਾਇਕ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।

ree

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਫੂਡ ਸਪਲਾਈ, ਲੇਬਰ, ਪੁਲਿਸ ਅਤੇ ਹੋਰ ਵਿਭਾਗਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਜਿੱਥੇ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਐਫੀਡੇਵਿਟ ਤਸਦੀਕ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ, ਬੁਢਾਪਾ ਪੈਂਨਸ਼ਨ, ਬੀ.ਸੀ. ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ, ਜਨਮ ਸਰਟੀਫਿਕੇਟ 'ਚ ਨਾਮ ਦਰਜ ਕਰਵਾਉਣ, ਮਾਲ ਰਿਕਾਰਡ ਬਾਰੇ ਜਾਣਕਾਰੀ, ਮੈਰਿਜ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀਆਂ ਲੋੜ ਅਨੁਸਾਰ ਕਾਪੀਆਂ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਨਵਿਆਉਣ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਨੂੰ ਤਸਦੀਕ ਕਰਨਾ, ਦਿਹਾਤੀ ਖੇਤਰ ਦੇ ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ/ਆਸ਼ਰਿਤ ਬੱਚਿਆਂ ਦੀ ਪੈਂਨਸ਼ਨ, ਭਾਰ ਮੁਕਤ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀ ਲੇਟ ਐਂਟਰੀ, ਦਿਵਿਆਂਗ ਸਰਟੀਫਿਕੇਟ, ਸ਼ਗਨ ਸਕੀਮ ਦੇ ਕੇਸ, ਸਰਹੱਦੀ ਖੇਤਰ ਦੇ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈਜ਼ ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੀ.ਸੀ.ਸੀ., ਮੌਤ ਦੇ ਸਰਟੀਫਿਕੇਟ ਸੋਧ, ਕੰਢੀ ਖੇਤਰ ਸਰਟੀਫਿਕੇਟ ਆਦਿ ਸੇਵਾਵਾਂ ਦਿੱਤੀਆਂ ਗਈਆਂ।

ree

Comments


Logo-LudhianaPlusColorChange_edited.png
bottom of page