ਪੰਜਾਬ 'ਚ 3 ਦਿਨ ਪਵੇਗੀ ਧੁੰਦ, ਵਧੇਗੀ ਠੰਢ; ਭਲਕੇ ਮੀਂਹ ਪੈਣ ਦੀ ਸੰਭਾਵਨਾ
- bhagattanya93
- Dec 7, 2024
- 2 min read
07/12/2024

ਪੰਜਾਬ 'ਚ ਠੰਢ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ 7 ਤੋਂ 9 ਦਸੰਬਰ ਤਕ ਸੰਘਣੀ ਧੁੰਦ ਛਾਈ ਰਹੇਗੀ। ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਨਾਲ ਠੰਢ ਵਧੇਗੀ।
ਸ਼ੁੱਕਰਵਾਰ ਨੂੰ ਫਰੀਦਕੋਟ, ਰੂਪਨਗਰ ਤੇ ਫਾਜ਼ਿਲਕਾ 'ਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ, ਚੰਡੀਗੜ੍ਹ, ਗੁਰਦਾਸਪੁਰ ਤੇ ਮੋਗਾ, ਸੰਗਰੂਰ ਅਤੇ ਜਲੰਧਰ 'ਚ ਘੱਟੋ-ਘੱਟ ਤਾਪਮਾਨ ਛੇ ਡਿਗਰੀ ਤੇ ਲੁਧਿਆਣਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਸੱਤ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ 'ਚ ਤੇਜ਼ੀ ਨਾਲ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਹੁਣ ਘੱਟੋ-ਘੱਟ ਤਾਪਮਾਨ ਡਿੱਗਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਤੇ ਇਹ 6.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਹ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਸੀ ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 22.5 ਡਿਗਰੀ ਸੈਲਸੀਅਸ ਰਿਹਾ।
ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਆਉਣ ਵਾਲੇ ਚਾਰ ਦਿਨਾਂ ਲਈ ਬਾਹਰੀ ਖੇਤਰਾਂ 'ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ ਜਦੋਂਕਿ ਆਉਣ ਵਾਲੇ ਐਤਵਾਰ ਤੇ ਸੋਮਵਾਰ ਨੂੰ ਆਸਮਾਨ 'ਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀ ਡਾ. ਦਲਜੀਤ ਸਿੰਘ ਅਨੁਸਾਰ ਜੇਕਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਸਹੀ ਸਾਬਤ ਹੁੰਦੀ ਹੈ ਤਾਂ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।
ਜਲੰਧਰ ਦਾ AQI
AQI ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਰਾਤ 12 ਵਜੇ ਤੋਂ ਦੁਪਹਿਰ 12 ਵਜੇ ਤਕ ਇਹ 148 ਤੋਂ 307 ਤਕ ਸੀ, ਜਦੋਂ ਕਿ ਦੁਪਹਿਰ 1 ਵਜੇ ਤੋਂ ਰਾਤ ਤਕ AQI ਲਗਾਤਾਰ 100 ਤੋਂ ਹੇਠਾਂ ਰਿਹਾ। ਜੇਕਰ ਅਸੀਂ ਘੱਟੋ-ਘੱਟ ਦੀ ਗੱਲ ਕਰੀਏ ਤਾਂ ਇਹ 72, ਅਧਿਕਤਮ 307 ਅਤੇ ਔਸਤ 187 ਦਰਜ ਕੀਤਾ ਗਿਆ।
ਪਿਛਲੇ ਪੰਜ ਦਿਨਾਂ ਤੋਂ ਇਹ ਰਿਹਾ ਤਾਪਮਾਨ
ਦਿਨ----------------ਘੱਟੋ-ਘੱਟ----------------ਵੱਧ ਤੋਂ ਵੱਧ
ਸ਼ੁੱਕਰਵਾਰ-----------6.4----------------22.5
ਵੀਰਵਾਰ--------------7----------------23.1
ਬੁੱਧਵਾਰ-------------10.9-------------23.9
ਮੰਗਲਵਾਰ----------12----------------25
ਸੋਮਵਾਰ-------------10.5---------------25.5
10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ 7 ਤੋਂ 9 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਜਿਸ ਕਾਰਨ ਪੰਜਾਬ 'ਚ ਠੰਢ ਵਧੇਗੀ।
ਵਧਦੀ ਠੰਢ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਠੰਢ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਧੁੰਦ ਵਿਚ ਲੋਕ ਸਾਵਧਾਨੀ ਨਾਲ ਵਾਹਨ ਚਲਾਉਣ, ਨਹੀਂ ਤਾਂ ਥੋੜੀ ਜਿਹੀ ਸਾਵਧਾਨੀ ਵਰਤੀ ਜਾਵੇ ਤਾਂ ਵੱਡਾ ਹਾਦਸਾ ਵਾਪਰ ਸਕਦਾ ਹੈ। ਸਰਦੀਆਂ ਵਿੱਚ ਆਪਣਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।
ความคิดเห็น