ਪੰਜਾਬ ’ਚ ਰਿਹਾ ਸਭ ਤੋਂ ਗਰਮ, 44.5 ਡਿਗਰੀ ’ਤੇ ਪੁੱਜਾ ਤਾਪਮਾਨ
- Ludhiana Plus
- Apr 26
- 1 min read
26/04/2025

ਸੂਬੇ ਦੇ ਕੁਝ ਹਿੱਸਿਆਂ ’ਚ ਸ਼ਨਿਚਰਵਾਰ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਸ਼ਨਿਚਰਵਾਰ ਨੂੰ ਕਈ ਜ਼ਿਲ੍ਹਿਆਂ ’ਚ ਹਲਕੀ ਬਾਰਿਸ਼ ਤੇ ਹਨੇਰੀ ਚੱਲਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਸਮੇਤ ਪੰਜ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ, ਲੁਧਿਆਣਾ ’ਚ 41.4 ਡਿਗਰੀ, ਫ਼ਿਰੋਜ਼ਪੁਰ ’ਚ 40.6 ਡਿਗਰੀ ਤੇ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 24 ਘੰਟਿਆਂ ’ਚ ਸੂਬੇ ਦਾ ਔਸਤਨ ਤਾਪਮਾਨ 1.1 ਡਿਗਰੀ ਸੈਲਸੀਅਸ ਵਧਿਆ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਸੂਬੇ ’ਚ ਪਹਿਲੀ ਮਈ ਤੱਕ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ’ਚ 27 ਅਪ੍ਰੈਲ ਤੋਂ 29 ਅਪ੍ਰੈਲ ਤੱਕ ਲੂ ਚੱਲੇਗੀ ਤੇ 30 ਅਪ੍ਰੈਲ ਤੇ 1 ਮਈ ਨੂੰ ਲੂ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
Comments