ਪੰਜਾਬ 'ਚ 3 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ Yellow ਅਲਰਟ
- bhagattanya93
- Aug 11
- 1 min read
11/08/2025

ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਦੇ ਪਹਾੜੀ ਇਲਾਕਿਆਂ ਨਾਲ ਲੱਗਦੇ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪੂਰੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਆਸਾਰ ਹਨ।ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ, ਜੋ ਪਹਾੜੀ ਇਲਾਕਿਆਂ ਨਾਲ ਲੱਗਦੇ ਹਨ, ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਭਾਰੀ ਵਰਖਾ ਹੋ ਸਕਦੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਅਲਰਟ ਜਾਰੀ ਕੀਤਾ ਗਿਆ ਹੈ।





Comments