ਪੰਜਾਬ ਸ਼ਰਮਸਾਰ ! ਸਕੂਲ ਵਿਚ ਲਿਜਾ ਕੇ 6 ਮੁੰਡਿਆਂ ਨੇ ਵਾਰੋ-ਵਾਰੀ ਕੁੜੀ ਨਾਲ..
- bhagattanya93
- Apr 22
- 1 min read
22/04/2025

ਬਠਿੰਡਾ ਦੇ ਭਗਤਾ ਭਾਈਕਾ ਵਿਚ ਇਨਸਾਨੀਅਤ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਸਕੂਲ ਵਿਚ ਲਿਜਾ ਕੇ ਨੌਜਵਾਨਾਂ ਨੇ ਇਕ ਨਾਬਾਲਿਗ ਮੰਦਬੁੱਦੀ ਲੜਕੀ ਨਾਲ ਜਬਰ-ਜ਼ਿਨਾਹ ਕੀਤਾ। 13 ਅਪ੍ਰੈਲ ਨੂੰ ਵਾਪਰੀ ਇਸ ਸ਼ਰਮਨਾਕ ਘਟਨਾ ਤੋਂ ਬਾਅਦ 19 ਅਪ੍ਰੈਲ ਨੂੰ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਦਿਆਲਪੁਰਾ ਦੇ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਮੰਦਬੁੱਧੀ ਨਾਬਾਲਿਗ ਲੜਕੀ ਨਾਲ ਸਮੂਹਿਕ ਜਬਰ-ਜ਼ਿਨਾਹ ਦੇ ਮਾਮਲੇ 'ਚ ਪੁਲਸ ਨੇ ਛੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿਚ 15 ਸਾਲਾ ਧੀ ਮਾਨਸਿਕ ਰੂਪ ਤੋਂ ਕਮਜ਼ੋਰ ਹੈ। 13 ਅਪ੍ਰੈਲ ਨੂੰ ਉਸ ਦੀ ਧੀ ਨੂੰ ਗੁਆਂਢ ਵਿਚ ਰਹਿਣ ਵਾਲੀ ਲੜਕੀ ਮੇਲੇ ਵਿਚ ਲੈ ਗਈ। ਜਦੋਂ ਸ਼ਾਮ ਤਕ ਉਹ ਘਰ ਨਹੀਂ ਪਰਤੀ ਤਾਂ ਉਸ ਦੀ ਭਾਲ ਕੀਤੀ ਗਈ ਤਾਂ ਉਹ ਇਕ ਸਰਕਾਰੀ ਸਕੂਲ ਵਿਚੋਂ ਮਿਲੀ, ਜਿੱਥੇ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ।
ਪੀੜਤਾ ਨੇ ਦੱਸਿਆ ਕਿ ਮੇਲੇ ਤੋਂ ਪਰਤਦੇ ਸਮੇਂ ਉਹ ਬੱਸ ਸਟੈਂਡ 'ਤੇ ਖੜ੍ਹੀ ਸੀ। ਇਸ ਦੌਰਾਨ 6 ਨੌਜਵਾਨ ਵੱਖ-ਵੱਖ ਮੋਟਰਸਾਈਕਲਾਂ 'ਤੇ ਆਏ, ਜਿਨ੍ਹਾਂ ਦੀ ਉਮਰ 22 ਤੋਂ 25 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਉਹ ਪਿੰਡ ਛੱਡਣ ਦਾ ਬਹਾਨਾ ਬਣਾ ਕੇ ਉਸ ਨੂੰ ਨਾਲ ਲੈ ਗਏ, ਜਿੱਥੇ ਸਕੂਲ ਵਿਚ ਜਾ ਕੇ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ। ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਰੇ ਨੌਜਵਾਨ ਦਿਹਾੜੀਦਾਰ ਹਨ। ਪੁਲਸ ਮੁਲਜ਼ਮਾਂ ਨੂੰ ਪੁਲਸ ਰਿਮਾਂਡ ਉੱਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ।
Comments