ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ ! 3 ਦਿਨ ਤਕ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਯੈਲੋ ਅਲਰਟ
- bhagattanya93
- Dec 25, 2024
- 1 min read
25/12/2024

ਮੌਸਮ ਵਿਭਾਗ ਨੇ ਪੰਜਾਬ ਵਿਚ ਅਗਲੇ ਤਿੰਨ ਦਿਨ 27 ਦਸੰਬਰ ਤੱਕ ਸੀਤ ਲਹਿਰ ਚੱਲਣ ਅਤੇ ਸੰਘਣੀ ਧੁੰਦ ਪੈਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿਚ ਹਲਕੀ ਵਰਖਾ ਵੀ ਹੋ ਸਕਦੀ ਹੈ। ਇਸ ਨਾਲ ਠੰਢ ਵੀ ਵੱਧ ਸਕਦੀ ਹੈ। ਪਠਾਨਕੋਟ ਸਭ ਤੋਂ ਠੰਢਾ ਰਿਹਾ। ਇੱਥੇ ਦਾ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 6, ਪਟਿਆਲਾ ਦਾ 6.5, ਅੰਮ੍ਰਿਤਸਰ ਤੇ ਫ਼ਰੀਦਕੋਟ ਦਾ 7 ਅਤੇ ਲੁਧਿਆਣਾ ਦਾ 8.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।





Comments