google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਦੇ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਕਾਰਨ ਲਿਆ ਫ਼ੈਸਲਾ

  • Writer: Ludhiana Plus
    Ludhiana Plus
  • Jan 16
  • 1 min read

16/01/2025

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 18 ਜਨਵਰੀ 2025 ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਛੇਵੀਂ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਪ੍ਰੀਖਿਆ ਲਈ ਨਿਰਧਾਰਿਤ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ (ਕੇਵਲ ਸਕੂਲਾਂ ਦੇ ਵਿਦਿਆਰਥੀਆਂ ਲੲਂੀ) ਘੋਸ਼ਿਤ ਕੀਤੀ ਹੈ।


ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਮਾਨਸਾ ਵਿਖੇ ਹੋਵੇਗੀ ਜਿਸ ਲਈ 18 ਜਨਵਰੀ 2025 ਦਿਨ ਸ਼ਨੀਵਾਰ ਨੂੰ ਇੱਕ ਦਿਨ ਦੀ ਛੁੱਟੀ ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਹੈ, ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ ਵਿੱਚ ਹਾਜ਼ਰ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਉਪਰੋਕਤ ਹੁਕਮ 18 ਜਨਵਰੀ 2025 ਲਈ ਲਾਗੂ ਰਹੇਗਾ।



Comments


Logo-LudhianaPlusColorChange_edited.png
bottom of page