google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਦੇ ਸਾਰੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ; ਪੜ੍ਹੋ ਤਾਜ਼ਾ ਹੁਕਮ

  • bhagattanya93
  • Dec 9, 2024
  • 1 min read

09/12/2024

ree

ਪੰਜਾਬ ਸਰਕਾਰ (Punjab Govt) ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ (Winter Vacation 2024) 24 ਦਸੰਬਰ ਤੋਂ 31 ਦਸੰਬਰ ਤਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਮੁਤਾਬਿਕ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਣਗੇ।


ਇਸ ਦੇ ਨਾਲ ਹੀ ਜਾਰੀ ਹੁਕਮਾਂ ਵਿਚ ਸਪਸ਼ਟ ਲਿਖਿਆ ਹੈ ਕਿ ਉਕਤ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿਚ ਲਗਪਗ 12,000 ਤੋਂ 13,000 ਸਰਕਾਰੀ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਮਾਨਤਾ ਪ੍ਰਾਪਤ ਹਨ। ਇਹਨਾਂ ਵਿਚ ਰਾਜ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵੰਡੇ ਪ੍ਰਾਇਮਰੀ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਇਸ ਦੇ ਇਲਾਵਾ ਅੱਠ ਹਜ਼ਾਰ ਦੇ ਕਰੀਬ ਪ੍ਰਾਈਵੇਟ ਸਕੂਲ ਹਨ।


ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪੱਛਮੀ ਗੜਬੜੀ ਦੇ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਅਤੇ ਇਸ ਤੋਂ ਬਾਅਦ ਅਗਲੇ 48 ਘੰਟਿਆਂ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

Comments


Logo-LudhianaPlusColorChange_edited.png
bottom of page