ਪ੍ਰੇਮ ਵਿਆਹ ਤੋਂ ਨਾਰਾਜ਼ ਸਹੁਰੇ ਨੇ ਕੁੱਟ-ਕੁੱਟ ਕੇ ਮਾਰ’ਤਾ ਜਵਾਈ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
- bhagattanya93
- Jun 16
- 1 min read
16/06/2025

ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਵਿਚ ਪ੍ਰੇਮ ਵਿਆਹ ਤੋਂ ਨਾਰਾਜ਼ ਸਹੁਰੇ ਨੇ ਆਪਣੇ ਚਾਰ ਸਾਥੀਆਂ ਨਾਲ ਮਿਲ ਕੇ ਜਵਾਈ ਨੂੰ ਅਗਵਾ ਕਰਨ ਤੋਂ ਬਾਅਦ ਉਸ ਨੂੰ ਖੇਤ ਵਿਚ ਲੈ ਜਾ ਕੇ ਕੁੱਟ-ਕੁੱਟ ਕੇ ਮਾਰ ਦਿੱਤਾ। ਸਹੁਰੇ ਅਤੇ ਉਸ ਦੇ ਸਾਥੀ ਜਵਾਈ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਖੇਤ ਵਿਚ ਛੱਡ ਕੇ ਫਰਾਰ ਹੋ ਗਏ। ਮਰਹੂਮ ਦਾ ਨਾਮ ਸਹਦੇਵ ਸੀ, ਜੋ ਨਾਗੌਰ ਜ਼ਿਲ੍ਹੇ ਦਾ ਵਾਸੀ ਸੀ। ਮਰਹੂਮ ਦੇ ਪਿਤਾ ਨੇ ਆਪਣੇ ਪੁੱਤ ਦੇ ਸਹੁਰੇ ਸਮੇਤ ਚਾਰ ਲੋਕਾਂ ਖ਼ਿਲਾਫ਼ ਅਗਵਾ ਅਤੇ ਹੱਤਿਆ ਦਾ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਨੇ ਸਹਦੇਵ ਦੇ ਸਹੁਰੇ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਹੈ।

ਜਾਣਕਾਰੀ ਅਨੁਸਾਰ, ਸਹਦੇਵ ਨੇ ਸਾਲ 2024 ਵਿਚ ਕ੍ਰਿਸ਼ਮਾ ਨਾਂ ਦੀ ਲੜਕੀ ਨਾਲ ਪ੍ਰੇਮ ਵਿਆਹ ਕੀਤਾ ਸੀ। ਪ੍ਰੇਮ ਵਿਆਹ ਤੋਂ ਲੜਕੀ ਦੇ ਪਿਤਾ ਸਮੇਤ ਹੋਰ ਪਰਿਵਾਰਕ ਮੈਂਬਰ ਨਾਰਾਜ਼ ਸਨ।





Comments