ਪੁਲਿਸ ਨੇ 15 ਕਿਲੋ ਤੋਂ ਵੱਧ ਹੈਰੋ.ਇਨ ਸਮੇਤ ਇੱਕ ਤਸਕਰ ਨੂੰ ਕੀਤਾ ਕਾਬੂ
- bhagattanya93
- Jul 25
- 1 min read
25/07/2025

ਫ਼ਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਛੇੜੀ ਮੁਹਿੰਮ ਨੂੰ ਇੱਕ ਵਾਰ ਫਿਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੀਆਂ ਸਖ਼ਤ ਹਦਾਇਤਾਂ ਅਤੇ ਅਗਵਾਈ ਹੇਠ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਵੱਡੇ ਨਸ਼ਾ ਤਸਕਰ ਨੂੰ 15 ਕਿਲੋ 7 ਗ੍ਰਾਮ ਹੈਰੋਇਨ ਅਤੇ ਇੱਕ ਸਵਿਫਟ ਕਾਰ (ਨੰਬਰ ਐੱਚਆਰ 26 ਬੀਪੀ 8555) ਸਮੇਤ ਕਾਬੂ ਕੀਤਾ ਹੈ। ਇਸ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਥਾਣਾ ਘੱਲਖੁਰਦ ਵਿਖੇ ਦੋਸ਼ੀ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਘੱਲਖੁਰਦ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਆਪਣੀ ਪੁਲਿਸ ਟੀਮ ਨਾਲ ਗਸ਼ਤ ਅਤੇ ਚੈਕਿੰਗ ਦੇ ਸਬੰਧ ’ਚ ਇਲਾਕੇ ਵਿੱਚ ਮੌਜ਼ੂਦ ਸੀ।

ਜਦੋਂ ਪੁਲਿਸ ਪਾਰਟੀ ਬੱਸ ਅੱਡਾ ਪਿੰਡ ਫਿਰੋਜ਼ਸ਼ਾਹ ਤੋਂ ਥੋੜ੍ਹਾ ਪਿੱਛੇ ਸੀ, ਤਾਂ ਇੱਕ ਖਾਸ ਮੁਖਬਰ ਨੇ ਗੁਪਤ ਸੂਚਨਾ ਦਿੱਤੀ। ਮੁਖਬਰ ਨੇ ਦੱਸਿਆ ਕਿ ਰਮੇਸ਼ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਮੋਹਕਮ ਖਾਂ ਵਾਲਾ, ਜੋ ਕਿ ਹਾਲ ਹੀ ਵਿਚ ਗੋਲਡਨ ਇਨਕਲੇਵ, ਫਿਰੋਜ਼ਪੁਰ ਸ਼ਹਿਰ ਵਿਚ ਰਹਿ ਰਿਹਾ ਹੈ, ਬਾਹਰਲੇ ਜ਼ਿਲ੍ਹਿਆਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਲਿਆ ਕੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਨਸ਼ਾ ਸਪਲਾਈ ਦਾ ਕੰਮ ਕਰਦਾ ਹੈ। ਸੂਚਨਾ ਵਿਚ ਇਹ ਵੀ ਦੱਸਿਆ ਗਿਆ ਕਿ ਅੱਜ ਵੀ ਉਹ ਆਪਣੀ ਸਵਿਫਟ ਕਾਰ ਨੰਬਰ ਐਚ.ਆਰ.-26 ਬੀ.ਪੀ. 8555 ਵਿਚ ਭਾਰੀ ਮਾਤਰਾ ਵਿਚ ਹੈਰੋਇਨ ਦੀ ਸਪਲਾਈ ਕਰਨ ਲਈ ਪਿੰਡ ਭੰਬਾ ਲੰਡਾ ਦੀ ਦਾਣਾ ਮੰਡੀ ਵਿਚ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ। ਮੁਖਬਰ ਨੇ ਕਿਹਾ ਕਿ ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਸਨੂੰ ਭਾਰੀ ਮਾਤਰਾ ਵਿਚ ਹੈਰੋੋਇਨ ਸਮੇਤ ਕਾਬੂ ਕੀਤਾ ਜਾ ਸਕਦਾ ਹੈ।






Comments