google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੁਲਿਸ ਨੇ ਸੂਬੇ ’ਚ ਚਲਾਈ ਤਲਾਸ਼ੀ ਮੁਹਿੰਮ, 77 ਲੋਕ ਹਿਰਾਸਤ ’ਚ ਲਏ, ਪੁਲਿਸ ਟੀਮਾਂ ਨੇ 3514 ਵਿਅਕਤੀਆਂ ਦੀ ਲਈ ਤਲਾਸ਼ੀ

  • Writer: Ludhiana Plus
    Ludhiana Plus
  • Jan 14
  • 1 min read

14/01/2025

ree

ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਦੇ ਸਾਰੇ ਬੱਸ ਅੱਡਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ। ਜਾਣਕਾਰੀ ਅਨੁਸਾਰ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਦੁਪਹਿਰ ਦੋ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਪੁਲਿਸ ਨੇ ਵੱਡੀ ਗਿਣਤੀ ਵਿਚ ਵਾਹਨਾਂ ਅਤੇ ਵਿਅਕਤੀਆਂ ਦੀ ਤਲਾਸ਼ੀ ਲਈ।


ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼, ਐੱਸਐੱਸਪੀਜ਼ ਨੂੰ ਪੁਲਿਸ ਸੁਪਰਡੈਂਟ (ਐੱਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ।


ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 493 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ।


ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 249 ਬੱਸ ਅੱਡਿਆਂ ’ਤੇ ਚਲਾਈ ਗਈ ਇਸ ਮੁਹਿੰਮ ਦੌਰਾਨ 3514 ਲੋਕਾਂ ਦੀ ਤਲਾਸ਼ੀ ਲਈ ਗਈ ਜਦਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਤਿੰਨ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਅਤੇ 950 ਗ੍ਰਾਮ ਭੁੱਕੀ, ਨਾਜਾਇਜ਼ ਸ਼ਰਾਬ ਦੀਆਂ 70 ਬੋਤਲਾਂ ਅਤੇ ਅਲਪਰਾਜ਼ੋਲਮ ਦੀਆਂ 120 ਗੋਲੀਆਂ ਵੀ ਬਰਾਮਦ ਕੀਤੀਆਂ ਹਨ।


ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲੀਸ ਟੀਮਾਂ ਨੇ ਬੱਸ ਅੱਡਿਆਂ ਦੇ ਆਸ-ਪਾਸ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜ਼ਬਤ ਕੀਤੇ ਗਏ।

Comments


Logo-LudhianaPlusColorChange_edited.png
bottom of page