google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪਿਸਤੌਲ ਸਾਫ਼ ਕਰਦਿਆਂ ਚੱਲੀ ਗੋਲ਼ੀ, ਸਿਰ ’ਚ ਲੱਗਣ ਨਾਲ ਸਬ-ਇੰਸਪੈਕਟਰ ਦੀ ਮੌਤ

  • Jan 11, 2024
  • 1 min read

11/01/2024

ਥਾਣਾ-2 ਤਹਿਤ ਆਉਂਦੇ ਦਿਹਾਤੀ ਸੀਆਈਏ ਸਟਾਫ ਪੁਲਿਸ ਦੇ ਦਫ਼ਤਰ ਦੇ ਬਾਹਰ ਬਣੀ ਪਾਰਕਿੰਗ ਵਿਚ ਕਾਰ ’ਚ ਬੈਠੇ ਦਿਹਾਤ ਪੁਲਿਸ ਦੇ ਸਬ-ਇੰਸਪੈਕਟਰ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਭੋਗਪੁਰ ਦੇ ਭੁਪਿੰਦਰ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ’ਚ ਪਤਾ ਲੱਗਾ ਕਿ ਸਬ-ਇੰਸਪੈਕਟਰ ਦਿਹਾਤ ਸੀਆਈਏ ਸਟਾਫ ਦੀ ਪਾਰਕਿੰਗ ’ਚ ਗੱਡੀ ’ਚ ਬੈਠ ਕੇ ਸਰਕਾਰੀ ਪਿਸਤੌਲ ਸਾਫ ਕਰ ਰਿਹਾ ਸੀ ਤੇ ਇਸ ਦੌਰਾਨ ਅਚਾਨਕ ਚੱਲੀ ਗੋਲ਼ੀ ਉਸ ਦੇ ਸਿਰ ’ਚ ਲੱਗੀ। ਇਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਜਲੰਧਰ ਦੇ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀਆਈਏ ਦਿਹਾਤੀ ’ਚ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਨ। ਥਾਣਾ-2 ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਾਰ ਤੇ ਸਰਕਾਰੀ ਪਿਸਤੌਲ ਕਬਜ਼ੇ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਦੀ ਪਤਨੀ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ।

Comments


Logo-LudhianaPlusColorChange_edited.png
bottom of page