ਪਾਸਪੋਰਟ ਨਾਲ ਛੇੜਛਾੜ ਕਰ ਕੇ ਕਤਰ ਪਹੁੰਚੇ ਨੌਜਵਾਨ ਤੇ ਲੜਕੀ ਨੂੰ ਭੇਜਿਆ ਵਾਪਸ, ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
- bhagattanya93
- Mar 8, 2024
- 1 min read
08/03/2024
ਪਾਸਪੋਰਟ ਨਾਲ ਛੇੜਛਾੜ ਕਰ ਕੇ ਕਤਰ ਜਾਣ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਏਅਰਪੋਰਟ ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਕਤਰ ਚਲੇ ਗਏ, ਪਰ ਉਥੇ ਏਅਰਪੋਰਟ ’ਤੇ ਇਮੀਗੇ੍ਰਸ਼ਨ ਨੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਪਾਸਪੋਰਟਾਂ ਨਾਲ ਛੇੜਛਾੜ ਕੀਤੀ ਗਈ ਸੀ, ਜਿਸ ਤੋਂ ਬਾਅਦ ਦੋਵਾਂ ਨੂੰ ਡਿਪੋਰਟ ਕਰ ਕੇ ਭਾਰਤ ਵਾਪਸ ਭੇਜ ਦਿੱਤਾ ਗਿਆ।
ਪੁਲਿਸ ਨੇ ਮੁਲਜ਼ਮ ਮਨਜਿੰਦਰ ਸਿੰਘ ਵਾਸੀ ਵਰਿਆਮ ਨੰਗਲ ਅਤੇ ਮਨਪ੍ਰੀਤ ਕੌਰ ਵਾਸੀ ਪਿੰਡ ਜਸਰਾਵਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਏਐਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਪਾਸਪੋਰਟਾਂ ਨਾਲ ਛੇੜਛਾੜ ਕਰਕੇ ਕਤਰ ਚਲੇ ਗਏ। ਉਨ੍ਹਾਂ ਨੇ ਕਿਸੇ ਹੋਰ ਦੇ ਪਾਸਪੋਰਟ ’ਤੇ ਯਾਤਰਾ ਕੀਤੀ ਸੀ, ਉਹ ਕਤਰ ਚਲੇ ਗਏ ਸੀ, ਪਰ ਉੱਥੇ ਗ੍ਰਿਫਤਾਰ ਕਰ ਲਿਆ ਗਿਆ। ਭਾਰਤ ਪਰਤਣ ਤੋਂ ਬਾਅਦ ਜਦੋਂ ਉਹ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ ਤਾਂ ਉਥੇ ਇਮੀਗੇ੍ਰਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਫੜ ਲਿਆ। ਜਿਸ ਤੋਂ ਬਾਅਦ ਦੋਵਾਂ ਨੂੰ ਏਅਰਪੋਰਟ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।






Comments