google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪਤਨੀ ਦਾ ਕੱਟਿਆ ਸਿਰ ਲੈ ਕੇ ਪਤੀ ਪਹੁੰਚਿਆ ਥਾਣੇ; ਕਿਹਾ- ਮੈਨੂੰ ਗ੍ਰਿਫ਼ਤਾਰ ਕਰ ਲੋ ਜਨਾਬ, ਦੇਖੋ ਮੈਂ ਕੀ ਕੀਤਾ !

  • Dec 10, 2023
  • 2 min read

10/12/2023

ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਿੱਚ, ਇੱਕ 35 ਸਾਲਾ ਵਿਅਕਤੀ ਨੇ ਸ਼ਨੀਵਾਰ ਨੂੰ ਓਡੀਸ਼ਾ ਦੇ ਨਯਾਗੜ੍ਹ ਜ਼ਿਲ੍ਹੇ ਵਿੱਚ ਆਪਣੀ ਪਤਨੀ ਦੇ ਕੱਟੇ ਹੋਏ ਸਿਰ ਸਮੇਤ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕੀਤਾ।

ਇਹ ਘਟਨਾ ਨਯਾਗੜ੍ਹ ਜ਼ਿਲ੍ਹੇ ਦੇ ਬਨੀਗੋਚਾ ਥਾਣਾ ਖੇਤਰ ਦੇ ਬਿਦਾਪਜੂ ਪਿੰਡ ਦੀ ਹੈ। ਇਸੇ ਪਿੰਡ ਦੇ ਅਰਜੁਨ ਬਾਗ ਨਾਂ ਦੇ ਵਿਅਕਤੀ ਨੂੰ ਆਪਣੀ 30 ਸਾਲਾ ਪਤਨੀ ਧਰਿਤਰੀ ਦੇ ਕਿਸੇ ਹੋਰ ਵਿਅਕਤੀ ਨਾਲ ਸਬੰਧਾਂ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਦੇ ਵਿਆਹੁਤਾ ਜੀਵਨ 'ਚ ਕਲੇਸ਼ ਸ਼ੁਰੂ ਹੋ ਗਿਆ।

ਪਤੀ ਨੇ ਪਤਨੀ ਦਾ ਕੀਤਾ ਕਤਲ

ਪਤੀ-ਪਤਨੀ ਦਾ ਕਿਸੇ ਅਜਨਬੀ ਨਾਲ ਨਾਜਾਇਜ਼ ਸਬੰਧਾਂ ਨੂੰ ਲੈ ਕੇ ਹਮੇਸ਼ਾ ਝਗੜਾ ਰਹਿੰਦਾ ਸੀ। ਸ਼ਨੀਵਾਰ ਨੂੰ ਵੀ ਇਸ ਗੱਲ ਨੂੰ ਲੈ ਕੇ ਅਰਜੁਨ ਅਤੇ ਉਸ ਦੀ ਪਤਨੀ ਵਿਚਕਾਰ ਕਾਫੀ ਬਹਿਸ ਹੋਈ। ਇਸ ਦੌਰਾਨ ਧੀਰਜ ਗੁਆ ਕੇ ਅਰਜੁਨ ਨੇ ਤੇਜ਼ਧਾਰ ਹਥਿਆਰ ਚੁੱਕ ਕੇ ਪਤਨੀ ਦਾ ਕਤਲ ਕਰ ਦਿੱਤਾ।

'ਮੈਨੂੰ ਗ੍ਰਿਫ਼ਤਾਰ ਕਰੋ ਜਨਾਬ'

ਬਾਅਦ 'ਚ ਉਸ ਨੇ ਲਾਸ਼ ਤੋਂ ਸਿਰ ਵੱਢ ਕੇ ਇਕ ਬੈਗ 'ਚ ਰੱਖ ਲਿਆ ਅਤੇ ਥਾਣੇ ਪਹੁੰਚ ਕੇ ਖੁਦ ਨੂੰ ਪੁਲਿਸ ਹਵਾਲੇ ਕਰ ਦਿੱਤਾ ਅਤੇ ਕਿਹਾ ਕਿ ਮੈਨੂੰ ਗ੍ਰਿਫ਼ਤਾਰ ਕਰੋ ਜਨਾਬ, ਦੇਖੋ ਮੈਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਇਸ ਦਰਦਨਾਕ ਘਟਨਾ ਨੂੰ ਦੇਖ ਕੇ ਪੁਲਿਸ ਵੀ ਹੈਰਾਨ ਰਹਿ ਗਈ।

ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਜਲਦੀ ਹੀ ਪੁਲਿਸ ਨੇ ਉਸਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਔਰਤ ਦੇ ਸਿਰ ਅਤੇ ਸਰੀਰ ਨੂੰ ਵੀ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ 'ਚ ਸਨਸਨੀ ਫੈਲ ਗਈ।

ਪੁਲਿਸ ਨੇ ਦੱਸਿਆ ਕਿ ਉਸਨੇ ਆਪਣੀ ਪਤਨੀ ਨੂੰ ਮਾਰਨ ਲਈ ਤੇਜ਼ਧਾਰ ਹਥਿਆਰ ਦੀ ਵਰਤੋਂ ਕੀਤੀ ਅਤੇ ਫਿਰ ਉਸਦਾ ਸਿਰ ਵੱਢ ਕੇ ਉਸਨੂੰ ਥਾਣੇ ਲੈ ਆਇਆ। ਬਨੀਗੋਚਾ ਥਾਣੇ ਦੇ ਇੰਚਾਰਜ ਇੰਸਪੈਕਟਰ ਲਕਸ਼ਮਣ ਦੰਡਾਸੇਨਾ ਨੇ ਦੱਸਿਆ ਕਿ ਅਸੀਂ ਮੌਕੇ ਤੋਂ ਸਿਰ ਰਹਿਤ ਧੜ ਵੀ ਬਰਾਮਦ ਕਰ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਸੀਂ ਦੋਸ਼ੀ ਦੇ ਆਂਢ-ਗੁਆਂਢ ਅਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਜਾਂਚ ਕਰ ਰਹੇ ਹਾਂ।

Comments


Logo-LudhianaPlusColorChange_edited.png
bottom of page