google-site-verification=ILda1dC6H-W6AIvmbNGGfu4HX55pqigU6f5bwsHOTeM
top of page

ਫਿਰੋਜ਼ਪੁਰ 'ਚ ਕੰਧ ਦੇ ਝਗੜੇ ਦੌਰਾਨ ਕਲਯੁਗੀ ਪੁੱਤ ਨੇ ਪਿਓ ਨੂੰ ਮਾਰੀ ਗੋਲ਼ੀ, ਹਾਲਤ ਗੰਭੀਰ

  • Mar 1, 2024
  • 1 min read

01/03/2024

ਪਿੰਡ ਰੰਗਾ ਟਿੱਬੀ ਵਿਖੇ ਕੰਧ ਦੇ ਝਗੜੇ ਕਾਰਨ ਇੱਕ ਪੁੱਤ ਨੇ ਆਪਣੇ ਪਿਤਾ ਨੂੰ ਗੋਲ਼ੀ ਮਾਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਰੰਗਾ ਟਿੱਬੀ ਵਾਸੀ ਮੁਖਤਿਆਰ ਸਿੰਘ ਪੁੱਤਰ ਮਹਿੰਦਰ ਸਿੰਘ ਦਾ ਆਪਣੇ ਪੁੱਤਰ ਸੁਰਜੀਤ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇਸ ਝਗੜੇ ਦੌਰਾਨ ਸੁਰਜੀਤ ਸਿੰਘ ਵੱਲੋਂ ਆਪਣੇ ਪਿਤਾ ਮੁਖਤਿਆਰ ਸਿੰਘ ਉੱਪਰ ਗੋਲੀ ਚਲਾ ਦਿੱਤੀ ਗਈ ਗੋਲੀ ਲੱਗਣ ਨਾਲ ਮੁਖਤਿਆਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਮੁਖਤਿਆਰ ਸਿੰਘ ਦੇ ਦੂਜੇ ਪੁੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਘਰ ਦੀ ਕੰਧ ਨੂੰ ਲੈ ਕੇ ਉਸ ਦੇ ਪਿਤਾ ਦਾ ਉਸ ਦੇ ਭਰਾ ਦੇ ਨਾਲ ਝਗੜਾ ਹੋ ਗਿਆ ਸੀ ਅਤੇ ਉਸ ਦੇ ਭਰਾ ਵੱਲੋਂ ਉਸ ਦੇ ਪਿਤਾ ਮੁਖਤਿਆਰ ਸਿੰਘ ’ਤੇ ਗੋਲੀ ਚਲਾ ਦਿੱਤੀ ਗਈ। ਉਸ ਦੇ ਪਿਤਾ ਮੁਖਤਿਆਰ ਸਿੰਘ ਦੇ ਦੋ ਗੋਲੀਆਂ ਲੱਗੀਆਂ ਹਨ ਅਤੇ ਫਰੀਦਕੋਟ ਵਿਖੇ ਜੇਰੇ ਇਲਾਜ ਹੈ। ਥਾਣਾ ਮਖੂ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਪੁਲਿਸ ਟੀਮ ਨਾਲ ਮਿਲ ਕੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Comments


Logo-LudhianaPlusColorChange_edited.png
bottom of page