google-site-verification=ILda1dC6H-W6AIvmbNGGfu4HX55pqigU6f5bwsHOTeM
top of page

ਫਾਰਚੂਨਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ , ਦੋ ਦੀ ਮੌ*ਤ ਤੇ ਇੱਕ ਗੰਭੀਰ ਜ਼ਖ਼ਮੀ

  • bhagattanya93
  • Jul 23, 2025
  • 1 min read

23/07/2025

ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਘੋਘਰਾ ਵਿੱਚ ਇੱਕ ਫਾਰਚੂਨਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੋਂ ਵਿਅਕਤੀ ਪ੍ਰਵਾਸੀ ਮਜ਼ਦੂਰ ਦੱਸੇ ਜਾ ਰਹੇ ਹਨ ਜੋ ਪਿੰਡ ਵਿੱਚ ਕੰਮ ਤੋਂ ਘਰ ਪਰਤ ਰਹੇ ਸਨ, ਜਦੋਂ ਘੋਘਰਾ ਨੇੜੇ ਹਾਜੀਪੁਰ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਪਹਿਲਾਂ ਤਾਂ ਫਾਰਚੂਨਰ ਚਾਲਕ ਮੌਕੇ 'ਤੇ ਖੜ੍ਹਾ ਸੀ ਪਰ ਮੌਕਾ ਮਿਲਦੇ ਹੀ ਭੱਜ ਗਿਆ। ਲੋਕਾਂ ਨੇ ਗੱਡੀ ਦਾ ਨੰਬਰ ਨੋਟ ਕਰ ਕੇ ਦਸੂਹਾ ਪੁਲਿਸ ਨੂੰ ਦੇ ਦਿੱਤਾ।


Comments


Logo-LudhianaPlusColorChange_edited.png
bottom of page