ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 3 ਕਰੋੜ ਰੁਪਏ ਤੋਂ ਵੱਧ ਜੁਰਮਾਨਾ
- bhagattanya93
- Jun 3
- 1 min read
03/06/2025

ਮਈ ਮਹੀਨੇ ਦੌਰਾਨ ਰੇਲ ਗੱਡੀਆਂ ਵਿਚ ਟਿਕਟ ਚੈਕਿੰਗ ਦੌਰਾਨ ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ ਨੇ 42,322 ਯਾਤਰੀਆਂ ਨੂੰ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਪਾਇਆ ਗਿਆ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ 3.04 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ। ਫਿਰੋਜ਼ਪੁਰ ਡਵੀਜ਼ਨ ਨੂੰ ਮੁੱਖ ਦਫਤਰ ਵੱਲੋਂ ਮਈ ਮਹੀਨੇ ਵਿਚ ਟਿਕਟ ਚੈਕਿੰਗ ਰਾਹੀਂ 2.79 ਕਰੋੜ ਰੁਪਏ ਦਾ ਮਾਲੀਆ ਕਮਾਉਣ ਦਾ ਟੀਚਾ ਦਿੱਤਾ ਗਿਆ ਸੀ ਪਰ ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ ਦੇ ਸਮੂਹਿਕ ਯਤਨਾਂ ਅਤੇ ਮਿਹਨਤ ਸਦਕਾ ਟੀਚੇ ਤੋਂ 9 ਪ੍ਰਤੀਸ਼ਤ ਵੱਧ ਮਾਲੀਆ ਪ੍ਰਾਪਤ ਹੋਇਆ।

ਡਿਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਕੂੜਾ ਸੁੱਟਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਲਈ, ਡਿਵੀਜ਼ਨ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਤ ਜਾਂਚ ਕੀਤੀ ਜਾਂਦੀ ਹੈ। ਨਤੀਜੇ ਵਜੋਂ ਅਪ੍ਰੈਲ ਮਹੀਨੇ ਵਿਚ, ਸਟੇਸ਼ਨ ਕੰਪਲੈਕਸ ਵਿਚ ਕੂੜਾ ਸੁੱਟਣ ਲਈ 359 ਯਾਤਰੀਆਂ ਤੋਂ 56 ਹਜ਼ਾਰ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ। ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਕਿਹਾ ਕਿ ਫਿਰੋਜ਼ਪੁਰ ਡਿਵੀਜ਼ਨ ਵਿਚ ਟਿਕਟ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ।





Comments