ਬੇਅਦਬੀ ਕਰਨ ਵਾਲੇ ਨੂੰ ਮਿਲੇ ਮੌ*ਤ ਦੀ ਸਜ਼ਾ: ਐਡਵੋਕੇਟ ਧਾਮੀ
- bhagattanya93
- Jul 10
- 1 min read
10/07/2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਬਣਾਏ ਜਾਣ ਵਾਲੇ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ਼ ਕਾਨੂੰਨ ਵਿੱਚ ਸਖਤ ਸਜਾ ਹੋਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਵਿਅਕਤੀ ਬੇਅਦਬੀ ਕਰਨ ਬਾਰੇ ਸੋਚ ਨਾ ਸਕੇ।

ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਸੋਚੀ ਸਮਝੀ ਸਾਜਿਸ਼ ਦੇ ਤਹਿਤ ਹੀ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਿਅਕਤੀ ਫੜ ਕੇ ਲੋਕਾਂ ਵੱਲੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਿਸ ਨੂੰ ਦਿੱਤੇ ਗਏ ਹਨ, ਪਰ ਕਿਸੇ ਕਿਸਮ ਦੀ ਕੋਈ ਵੀ ਡੁੰਘਾਈ ਦੇ ਨਾਲ ਇਨਵੈਸਟੀਗੇਸ਼ਨ ਨਹੀਂ ਕੀਤੀ ਗਈ ਅਤੇ ਹਰੇਕ ਵਿਅਕਤੀ ਨੂੰ ਦਿਮਾਗੀ ਸੰਤੁਲਨ ਠੀਕ ਨਾ ਹੋਣ ਦਾ ਕਹਿ ਕੇ ਬਚਾ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਵਿੱਚ ਜਿਹੜੇ ਵਿਅਕਤੀ ਫੜ ਕੇ ਵੀ ਦਿੱਤੇ ਗਏ ਹਨ, ਉਨ੍ਹਾਂ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਦੁਬਾਰਾ ਕਦੀ ਵੀ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਨਹੀਂ ਕੀਤਾ ਗਿਆ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਨੇ ਪੈਰਵੀ ਕਰਦਿਆਂ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੰਜ ਸਾਲ ਦੀ ਸਜ਼ਾ ਕਰਵਾਈ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਵੀ ਬੇਅਦਬੀ ਦੇ ਕਾਨੂੰਨ ਵਿੱਚ 295 ਦੀਆਂ ਧਾਰਾਵਾਂ ਵਿੱਚ ਕਾਫੀ ਜਿਆਦਾ ਸਖਤ ਬਦਲਾਵ ਕੀਤੇ ਗਏ ਸਨ। ਜੇਕਰ ਸਰਕਾਰ ਬੇਅਦਬੀ ਤੇ ਸਖਤ ਕਾਨੂੰਨ ਲਿਆ ਕੇ ਲਾਗੂ ਕਰਦੀ ਹੈ ਤਾਂ ਚੰਗੀ ਗੱਲ ਹੈ। ਕਿਉਂਕਿ ਹਮੇਸ਼ਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਜਾਂ ਗੁਟਕਾ ਸਾਹਿਬ ਦੀ ਬੇਅਦਬੀ ਦੇ ਕੇਸ ਵਧੇਰੇ ਸਾਹਮਣੇ ਆਏ ਹਨ। ਕਿਸੇ ਵੀ ਧਰਮ ਦੇ ਧਾਰਮਿਕ ਗ੍ਰੰਥ ਜਾਂ ਹੋਰ ਕਿਸੇ ਵੀ ਪ੍ਰਕਾਰ ਦੀ ਬੇਅਦਬੀ ਨਹੀਂ ਹੋਣੀ ਚਾਹੀਦੀ।





Comments