ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ’ਤੇ ਕੋਈ ਰਾਹਤ ਨਹੀਂ, ਅੱਜ ਹੋਵੇਗੀ ਅਗਲੀ ਸੁਣਵਾਈ
- bhagattanya93
- Aug 13
- 1 min read
13/08/2025

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮੰਗਲਵਾਰ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ ਪਰ ਉਨ੍ਹਾਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਜੇਲ੍ਹ ਵਿਚ ਉਨ੍ਹਾਂ ਦੀ ਬੈਰਕ ਬਦਲਣ ਦੀ ਅਰਜ਼ੀ ’ਤੇ ਸੁਣਵਾਈ ਲਈ 21 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਦਾ ਦਾਇਰਾ ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਤੱਕ ਫੈਲ ਗਿਆ ਹੈ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਹਿਮਾਚਲ ਵਿਚ ਮਜੀਠੀਆ ਦੀ ਜ਼ਮੀਨ, ਯੂਪੀ ਦੇ ਗੋਰਖਪੁਰ ਵਿਚ ਇਕ ਸ਼ੂਗਰ ਮਿੱਲ ਅਤੇ ਦਿੱਲੀ ਵਿਚ ਇਕ ਫਾਰਮ ਹਾਊਸ ਹੋਣ ਦੀ ਜਾਣਕਾਰੀ ਮਿਲੀ ਹੈ। ਇਨ੍ਹਾਂ ਥਾਵਾਂ ਤੋਂ ਮਿਲੇ ਸਬੂਤਾਂ ਨੂੰ ਚਾਲਾਨ ਦਾ ਹਿੱਸਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜਾਂਚ ਦੌਰਾਨ 6 ਲੋਕਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਚਾਰ ਹੋਰ ਵਿਅਕਤੀ ਸ਼ਾਮਲ ਹਨ ਜੋ ਪਹਿਲਾਂ ਮਜੀਠੀਆ ਦੇ ਕਰੀਬੀ ਰਹੇ ਹਨ। ਇਨ੍ਹਾਂ ਬਿਆਨਾਂ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।





Comments