ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਦਾ ਵੀਜ਼ਾ ਰੱਦ, ਜਲਦ ਦਿੱਤਾ ਜਾਵੇਗਾ ਦੇਸ਼ ਨਿਕਾਲਾ
- bhagattanya93
- Dec 8, 2024
- 2 min read
08/12/2024

ਪੱਛਮੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਦੇ ਇਲਾਕੇ ਕੈਨਿੰਗਵੇਲ ਵਿਖੇ ਸਥਿਤ ਗੁਰੂਘਰ ਵਿੱਖੇ ਅਗਸਤ ਮਹੀਨੇ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੇ ਚਲਦਿਆਂ ਸਿੱਖ ਸੰਗਤਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਸੀ । ਜਿਸ ਦੇ ਚਲਦਿਆਂ ਆਸਟ੍ਰੇਲੀਆ ਦੀ ਸਰਕਾਰ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 21 ਸਾਲਾ ਨੌਜਵਾਨ ਖਿਜ਼ਰ ਹਯਾਤ ਨੂੰ ਦੇਸ਼ ਨਿਕਾਲਾ(ਡਿਪੋਰਟ ) ਕਰਨ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਤੇ ਅਵਾਸ ਮੰਤਰੀ ਟੋਨੀ ਬਰਕ ਨੇ ਦੋਸ਼ੀ ਦਾ ਵੀਜ਼ਾ ਰੱਦ ਕਰਕੇ ਉਸ ਨੂੰ ਅਵਾਸ ਨਜ਼ਰਬੰਦੀ(ਇੰਮੀਗ੍ਰੇਸ਼ਨ ਡਿਟੈਨਸ਼ਨ) ’ਚ ਰੱਖਣ ਦਾ ਹੁਕਮ ਦਿੱਤਾ ਹੈ ਜਿੱਥੋਂ ਉਸ ਨੂੰ ਜਲਦ ਹੀ ਦੇਸ਼ ਨਿਕਾਲਾ ਦੇ ਦਿੱਤਾ ਜਾਵੇਗਾ।
ਜਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਹਯਾਤ ਨੇ ਪਰਥ ਦੇ ਕੈਨਿੰਗ ਵੇਲ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਨੂੰ ਜ਼ਮੀਨ ’ਤੇ ਸੁੱਟਿਆ, ਪੈਰਾਂ ਨਾਲ ਰੌੰਦਿਆ, ਪੰਨੇ ਫਾੜ ਕੇ ਟਾਇਲਟ ਵਿੱਚ ਸੁੱਟ ਦਿੱਤੇ ਅਤੇ ਉਸਨੂੰ ਅੱਗ ਨਾਲ ਸਾੜਨ ਦੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ਤੇ ਅੱਪਲੋਡ ਕਰ ਦਿੱਤਾ ਸੀ ਤੇ ਇਹ ਵੀਡੀਓਜ਼ ਵਾਇਰਲ ਹੋਣ 'ਤੇ ਆਸਟ੍ਰੇਲੀਆ ਸਮੇਤ ਦੁਨੀਆ ਭਰ ਦੇ ਸਿੱਖਾਂ ਦੇ ਵਿੱਚ ਇਸ ਘਟਨਾ ਨੂੰ ਲੈ ਕੇ ਕਾਫੀ ਰੋਸ ਪਾਇਆ ਹਾ ਰਿਹਾ ਸੀ ਤੇ ਦੋਸ਼ੀ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦੇਣ ਦੇ ਲਈ ਆਸਟ੍ਰੇਲੀਆ ਭਰ ਵਿੱਚ ਸਿੱਖ ਸੰਗਤ ਵਲੋਂ ਵੱਖ-ਵੱਖ ਸ਼ਹਿਰਾਂ ਵਿੱਚ ਰੋਸ ਮਾਰਚ ਕੱਢੇ ਗਏ ।ਕੁਝ ਦਿਨਾਂ 'ਚ ਹੀ ਵੈਸਟਰਨ ਆਸਟ੍ਰੇਲੀਆ ਦੀ ਪੁਲਿਸ ਨੇ ਦੋਸ਼ੀ ਨੂੰ ਗਿਰਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਪਰੰਤੂ ਬੇਅਦਬੀ ਬਾਬਤ ਕੋਈ ਸਖ਼ਤ ਕਾਨੂੰਨ ਨਾ ਹੋਣ ਕਰਕੇ ਅਦਾਲਤ ਵਲੋ ਦੋਸ਼ੀ ਨੁੰ ਸਿਰਫ ਭਾਈਚਾਰਕ ਸੇਵਾ ਦੀ ਹੀ ਸਜ਼ਾ ਦੇਣ ਤੇ ਸਿੱਖ ਭਾਈਚਾਰਾ ਖੁਸ਼ ਨਹੀਂ ਸੀ। ਜਿਸ ਬਾਬਤ ਸਿੱਖ ਭਾਈਚਾਰੇ ਨੇ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰਾਂ ਸਮੇਤ ਕੇਂਦਰ ਸਰਕਾਰ 'ਤੇ ਵੀ ਦਬਾਅ ਬਣਾਇਆ ਜਿਸ ਦੇ ਚਲਦਿਆਂ ਗ੍ਰਹਿ ਤੇ ਆਵਾਸ ਮੰਤਰੀ ਟੋਨੀ ਬਰਕ ਨੇ ਇਹ ਫੈਸਲਾ ਸੁਣਾਇਆ ਤੇ ਕਿਹਾ ਕਿ ਦੋਸ਼ੀ ਦਾ ਵੀਜ਼ ਰੱਦ ਕੀਤਾ ਜਾਂਦਾ ਹੈ ਤੇ "ਸਾਡੀ ਵੀਜ਼ਾ ਪ੍ਰਣਾਲੀ ਸਖ਼ਤ ਹੈ ਜੇ ਕੋਈ ਨਿਯਮਾਂ ਨੂੰ ਤੋੜਨ ਦੀ ਕੋਸ਼ਿਸ਼ ਕਰੇਗਾ ਤਾਂ ਉਸਦਾ ਵੀਜ਼ਾ ਰੱਦ ਜਾਂ ਅਸਵੀਕਾਰ ਹੋਵੇਗਾ ਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਨਹੀ ਵਰਤੀ ਜਾਵੇਗੀ"
ਫਿਲਹਾਲ ਸਰਕਾਰ ਨੇ ਇਹ ਨਹੀਂ ਦੱਸਿਆ ਕਿ ਹਯਾਤ ਨੂੰ ਕਿੱਥੇ ਡਿਪੋਰਟ ਕੀਤਾ ਜਾ ਰਿਹਾ ਹੈ, ਪਰ ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਸ਼ੀ ਪਾਕਿਸਤਾਨ ਨਾਲ ਸੰਬੰਧਤ ਹੈ।ਇਸ ਮੌਕੇ ਆਸਟ੍ਰੇਲੀਆ ਦੇ ਸਿੱਖ ਭਾਈਚਾਰੇ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਤੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਰਕਾਰ ਨੂੰ ਸਖਤ ਕਾਨੂੰਨ ਬਣਾਉਣੇ ਚਾਹੀਦੇ ਹਨ ਤਾਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।





Comments