google-site-verification=ILda1dC6H-W6AIvmbNGGfu4HX55pqigU6f5bwsHOTeM
top of page

ਬਿਮਾਰ ਪਿਤਾ ਲਈ ਰੱਖੇ ਕੇਅਰ ਟੇਕਰ ਨੇ ਮੁਟਿਆਰ ਨਾਲ ਕੀਤਾ ਜਬਰ-ਜਨਾਹ, ਮੁਲਜ਼ਮ ਫਰਾਰ

  • Oct 6, 2025
  • 1 min read

06/10/2025

ਲੜਕੀ ਨਾਲ ਗਲਤ ਹਰਕਤਾਂ ਕਰ ਰਹੇ ਕੇਅਰ ਟੇਕਰ ਨੇ ਮੌਕਾ ਮਿਲਦੇ ਹੀ ਉਸਦੀ ਆਬਰੂ ਲੁੱਟ ਲਈ। ਇਸ ਮਾਮਲੇ ਵਿੱਚ ਪੁਲਿਸ ਨੇ ਡੇਹਲੋਂ ਦੇ ਅਧੀਨ ਆਉਂਦੇ ਇੱਕ ਪਿੰਡ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ ਤੇ ਕੇਅਰ ਟੇਕਰ ਮਨਜੀਤ ਕੁਮਾਰ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਜਾਂਚ ਕਰ ਰਹੀ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਦੀ ਤਲਾਸ਼ ਵਿੱਚ ਛਾਪਾਮਾਰੀ ਕਰ ਰਹੀ ਹੈ ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਲੜਕੀ ਨੇ ਦੱਸਿਆ ਕਿ ਬਿਮਾਰੀ ਕਾਰਨ ਉਸਦੇ ਪਿਤਾ ਕਾਫੀ ਸਮੇਂ ਤੋਂ ਬੈੱਡ 'ਤੇ ਹੀ ਹਨ। ਪਰਿਵਾਰਿਕ ਮੈਂਬਰਾਂ ਨੇ ਪਿਤਾ ਦੀ ਦੇਖ ਰੇਖ ਮਨੀਸ਼ ਕੁਮਾਰ ਨਾਂ ਦੇ ਨੌਜਵਾਨ ਨੂੰ ਬਤੌਰ ਕੇਅਰ ਟੇਕ ਕਰ ਰੱਖਿਆ ਹੋਇਆ ਹੈ। ਲੜਕੀ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਕੁਝ ਹੀ ਸਮੇਂ ਬਾਅਦ ਮੁਲਜ਼ਮ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ। ਉਹ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਡਰਾ ਕੇ ਰੱਖਦਾ ਸੀ। ਲੜਕੀ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਉਸ ਨਾਲ ਗਲਤ ਹਰਕਤਾਂ ਕਰਨ ਲੱਗ ਪਿਆ। ਸ਼ਿਕਾਇਤ ਕਰਤਾ ਦੇ ਮੁਤਾਬਕ ਕੁਝ ਦਿਨ ਪਹਿਲੋਂ ਉਸਦੀ ਮਾਤਾ ਦੀ ਤਬੀਅਤ ਅਚਾਨਕ ਵਿਗੜ ਗਈ। ਲੜਕੀ ਦਾ ਭਰਾ ਉਸ ਦੀ ਮਾਤਾ ਨੂੰ ਹਸਪਤਾਲ ਲੈ ਗਿਆ। ਇਸੇ ਦੌਰਾਨ ਘਰ ਵਿੱਚ ਇਕੱਲੀ ਹੋਣ ਦਾ ਫਾਇਦਾ ਚੁੱਕਦੇ ਹੋਏ ਮੁਲਜ਼ਮ ਮਨੀਸ਼ ਕੁਮਾਰ ਨੇ ਲੜਕੀ ਦੀ ਮਰਜ਼ੀ ਦੇ ਖਿਲਾਫ ਉਸ ਨਾਲ ਸਰੀਰਕ ਸਬੰਧ ਬਣਾਏ।

ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਲੜਕੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਉਧਰੋਂ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਜਰਨੈਲ ਸਿੰਘ ਨੇ ਦੱਸਿਆ ਆ ਕਿ ਪੁਲਿਸ ਨੇ ਲੜਕੀ ਦੀ ਸ਼ਿਕਾਇਤ ਤੇ ਮਨੀਸ਼ ਕੁਮਾਰ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ।

Comments


Logo-LudhianaPlusColorChange_edited.png
bottom of page