ਬਣਾਏ ਜਾ ਰਹੇ ਬੇਅਦਬੀ ਕਾਨੂੰਨ ‘ਚ ਕੇਵਲ ਪਵਿੱਤਰ ਗ੍ਰੰਥ ਲਿਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
- bhagattanya93
- Jul 17
- 1 min read
17/07/2025

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਸਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਗੱਲ ਕਰਦਿਆ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਚੰਗਾ ਉਪਰਾਲਾ ਹੈ, ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਬੇਅਦਬੀਆਂ ’ਤੇ ਕਾਨੂੰਨ ਬਨਾਉਣ ਦਾ ਮਾਮਲਾ ਪਹਿਲੀ ਵਾਰ ਨਹੀਂ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵੀ ਇਸ ’ਤੇ ਚਰਚਾ ਕੀਤੀ ਹੈ, ਜਿਸ ਨੂੰ ਅਗਾਂਹ ਵਧਾਇਆ ਜਾਣਾ ਚਾਹੀਦਾ ਹੈ। ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਜ਼ਿਆਦਾਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਹਨ, ਪਰੰਤੂ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਵਿਚ ਕੇਵਲ ਪਵਿੱਤਰ ਗ੍ਰੰਥ ਲਿਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ, ਜੋ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਸਭ ਧਰਮਾਂ ਦੇ ਗ੍ਰੰਥ ਸਤਿਕਾਰਤ ਹਨ, ਲੇਕਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਾਹਿਬ ਨੇ ਆਪ ਗੁਰਤਾਗੱਦੀ ਸੌਂਪੀ ਹੈ। ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ-ਜੋਤਿ ਗੁਰੂ ਮੰਨਦੇ ਹਨ, ਇਸ ਲਈ ਬਣਾਏ ਜਾਣ ਵਾਲੇ ਕਾਨੂੰਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਵਿਸ਼ੇਸ਼ ਵਿਧਾਨ ਹੋਣਾ ਚਾਹੀਦਾ ਹੈ। ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਓਐਸਡੀ ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।







Comments