ਭੁੱਖ ਹੜਤਾਲ ਖਤਮ ਕਰਨ ਤੋਂ ਬਾਅਦ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੱਲੇਵਾਲ
- bhagattanya93
- Apr 11
- 1 min read
11/04/2025

ਲੰਮੇ ਸਮੇਂ ਤੋਂ ਭੁੱਖ ਹੜਤਾਲ ਅਤੇ ਕਿਸਾਨੀ ਸੰਘਰਸ਼ ਵਿੱਚ ਜੁੜੇ ਜਗਜੀਤ ਸਿੰਘ ਡੱਲੇਵਾਲ ਨੇ ਭੁੱਖ ਹੜਤਾਲ ਖਤਮ ਕਰਨ ਤੋਂ ਬਾਅਦ ਜਿੱਥੇ ਮਹਾਂ ਪੰਚਾਇਤਾਂ ਵਿੱਚ ਪਹੁੰਚਣਾ ਸ਼ੁਰੂ ਕੀਤਾ ਹੈ, ਉੱਥੇ ਹੀ ਅੱਜ ਗੁਰੂ ਨਗਰੀ ਪਹੁੰਚੇ ਜਗਜੀਤ ਸਿੰਘ ਡੱਲੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਕਿਸਾਨਾਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ।
ਜਗਜੀਤ ਸਿੰਘ ਡੱਲੇਵਾਲ ਸਿਹਤ ਪੂਰੀ ਤਰ੍ਹਾਂ ਠੀਕ ਨਾ ਹੋਣ ਕਾਰਨ ਵੀਲ ਚੇਅਰ 'ਤੇ ਹੀ ਪਰਿਕਰਮਾ ਵਿੱਚ ਗਏ ਅਤੇ ਉਸ ਤੋਂ ਉਪਰੰਤ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਗਏ ਜਿੱਥੇ ਸਰਬੱਤ ਦੇ ਭਲ਼ੇ ਦੀ ਅਰਦਾਸ ਕੀਤੀ ਉੱਥੇ ਹੀ ਕਿਸਾਨਾਂ ਦੀ ਚੜ੍ਹਦੀਕਲਾ ਲਈ ਵੀ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਇਸ ਮੌਕੇ ਵੱਖ-ਵੱਖ ਕਿਸਾਨ ਆਗੂ ਡਲੇਵਾਲ ਦੇ ਨਾਲ ਮੌਜੂਦ ਸਨ।





Comments