google-site-verification=ILda1dC6H-W6AIvmbNGGfu4HX55pqigU6f5bwsHOTeM
top of page

ਭਾਜਪਾ ਬੁਲਾਰੇ ਅਮਿਤ ਗੋਸਾਈ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

  • Apr 24, 2024
  • 1 min read

24/04/2024

ਭਾਜਪਾ ਦੇ ਬੁਲਾਰੇ ਤੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਦੇ ਪੋਤੇ ਅਮਿਤ ਗੋਸਾਈ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਨੇ ਡੀਡੀਆਰ ਕਰ ਦਿੱਤੀ ਹੈ, ਇਸ ਵਿਚ ਧਮਕੀਆਂ ਦੇਣ ਸਬੰਧੀ ਧਾਰਾਵਾਂ ਲਗਾਈਆਂ ਗਈਆਂ ਹਨ।


ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਮਿਤ ਨੇ ਕਿਹਾ ਕਿ ਬੀਤੀ 28 ਮਾਰਚ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਉਨ੍ਹਾਂ ਨੇ ਜਦੋਂ ਫੋਨ ਚੁੱਕਿਆ ਤਾਂ ਕਾਲਰ ਨੇ ਕਿਹਾ ਕਿ ਉਹ ਸੀਆਈਡੀ ਮੁਲਾਜ਼ਮ ਹਰਜੀਤ ਬੋਲ ਰਿਹਾ ਹੈ ਤੇ ਜਲਦੀ ਉਸ ਦੇ ਪੂਰੇ ਪਰਿਵਾਰ ਨੂੰ ਮਾਰ ਦੇਵੇਗਾ। ਇਹ ਕਹਿ ਕੇ ਕਾਲਰ ਨੇ ਫੋਨ ਬੰਦ ਕਰ ਦਿੱਤਾ। ਪੀੜਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਤਾਂ ਪਤਾ ਲੱਗਾ ਕਿ ਨੰਬਰ ਪਾਕਿਸਤਾਨ ਨਾਲ ਸਬੰਧਤ ਸੀ। ਇਸ ਮਗਰੋਂ ਸਾਈਬਰ ਸੈੱਲ ਦੀ ਟੀਮ ਵੀ ਜਾਂਚ ਕਰ ਰਹੀ ਹੈ।

Comments


Logo-LudhianaPlusColorChange_edited.png
bottom of page