ਭਾਰੀ ਮੀਂਹ ਕਾਰਨ ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਬੱਚਿਆ ਨਾਲ ਭਰੀ ਪਲਟੀ ਸਕੂਲ ਬੱਸ;ਮੌ*ਤ
- bhagattanya93
- Jul 11
- 1 min read
11/07/2025

ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਇੱਕ ਸਕੂਲ ਬੱਸ ਪਲਟਣ ਕਾਰਨ ਬੱਸ ਦੇ ਕੰਡੈਕਟਰ ਦੀ ਮੌਕੇ 'ਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਸਵਾਰ 25 ਦੇ ਕਰੀਬ ਸਕੂਲੀ ਬੱਚੇ ਵਾਲ-ਵਾਲ ਬਚੇ। ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਬੱਸ ਦੇ ਕੰਡੈਕਟਰ ਨੌਜਵਾਨ ਦੀ ਬੱਸ ਹੇਠਾਂ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਬੱਸ ਵਿਚ ਬੈਠੇ 20/25 ਦੇ ਕਰੀਬ ਸਕੂਲੀ ਬੱਚਿਆਂ ਦਾ ਬਚਾਅ ਹੋ ਗਿਆ। ਮ੍ਰਿਤਕ ਬੱਸ ਕੰਡੈਕਟਰ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਕਾਲੂ (30) ਵਜੋਂ ਹੋਈ ਹੈ।

ਇਸ ਹਾਦਸੇ ਨੂੰ ਲੈ ਕੇ ਇੱਕ ਘੰਟੇ ਬਾਅਦ ਐਬੂਲੈਂਸ ਦੇਰ ਨਾਲ ਪਹੁੰਚੀ। ਬੱਸ ਪਲਟਣ ਦੀ ਘਟਨਾ ਨੂੰ ਲੈ ਕੇ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ, ਜਿਨ੍ਹਾਂ ਨੇ ਮੌਕੇ 'ਤੇ ਘਟਨਾ ਸਥਾਨ 'ਤੇ ਜਾ ਕੇ ਆਪਣੇ ਬੱਚਿਆਂ ਨੂੰ ਸੰਭਾਲਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਵੀ ਇਸ ਘਟਨਾ ਦੀ ਦੁਖ ਪ੍ਰਗਟ ਕੀਤਾ। ਦੂਜੇ ਪਾਸੇ ਬੱਸ ਡਰਾਈਵਰ ਨੇ ਬੱਸ ਪਲਟਣ ਦਾ ਕਾਰਨ ਸਾਹਮਣੇ ਤੋਂ ਆ ਰਹੀ ਇੱਕ ਗੱਡੀ ਨੂੰ ਸਾਈਡ ਦੇਣ ਦਾ ਮੁੱਖ ਕਾਰਨ ਦੱਸਿਆ। ਇਸ ਮਾਮਲੇ ਨੂੰ ਲੈ ਕੇ ਐਸ ਐਚ ਓ ਸ਼ੇਰਵਿੰਦਰ ਸਿੰਘ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।






Comments