ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ
- bhagattanya93
- Sep 3
- 1 min read
03/09/2025

ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਰਮਨ ਅਰੋੜਾ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਰਮਨ ਅਰੋੜਾ ਨੇ ਆਪਣੇ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਤੇ ਬਾਅਦ 'ਚ ਗ੍ਰਿਫਤਾਰ ਕੀਤੇ ਜਾਣ ਕਾਰਨ ਹੁਣ ਜ਼ਮਾਨਤ ਦੀ ਮੰਗ ਕੀਤੀ ਸੀ। ਜਾਣਕਾਰੀ ਅਨੁਸਾਰ, ਵਿਜੀਲੈਂਸ ਨੇ 14 ਮਈ ਨੂੰ ਰਮਨ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਸੀ ਤੇ ਬਾਅਦ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਰਮਨ ਅਰੋੜਾ 'ਤੇ ਦੋਸ਼ ਹੈ ਕਿ ਉਨ੍ਹਾਂ ਜਲੰਧਰ ਨਗਰ ਨਿਗਮ ਜ਼ਰੀਏ ਲੋਕਾਂ ਨੂੰ ਨੋਟਿਸ ਭੇਜੇ ਤੇ ਫਿਰ ਪੈਸੇ ਲੈ ਕੇ ਨੋਟਿਸਾਂ ਨੂੰ ਰੱਦ ਕਰਵਾ ਦਿੱਤਾ। ਇਸ ਮਾਮਲੇ 'ਚ ਰਮਨ ਅਰੋੜਾ ਸਮੇਤ ਹੋਰਾਂ 'ਤੇ ਵਿਜੀਲੈਂਸ ਨੇ 14 ਮਈ ਨੂੰ ਐਫਆਈਆਰ ਦਰਜ ਕੀਤੀ ਸੀ ਤੇ ਬਾਅਦ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਜਲੰਧਰ ਦੀ ਟ੍ਰਾਇਲ ਕੋਰਟ ਨੇ 11 ਜੁਲਾਈ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਰਮਨ ਅਰੋੜਾ ਨੇ ਹਾਈਕੋਰਟ ਤੋਂ ਜ਼ਮਾਨਤ ਮੰਗੀ ਸੀ। ਅੱਜ ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।





Comments