ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਿਟੀ ਮਲੋਟ ਥਾਣਾ ਇੰਚਾਰਜ ਹਰਪ੍ਰੀਤ ਕੌਰ ਮੁਅੱਤਲ, ਪੁਲਿਸ ਲਾਈਨ 'ਚ ਪੇਸ਼ ਹੋਣ ਦੇ ਹੁਕਮ ਜਾਰੀ
- Ludhiana Plus
- Feb 21
- 1 min read
21/02/2025

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਐਸਐਸਪੀ ਤੁਸ਼ਾਰ ਗੁਪਤਾ ਨੇ ਸਿਟੀ ਮਲੋਟ ਪੁਲਿਸ ਸਟੇਸ਼ਨ ਇੰਚਾਰਜ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਪੁਲਿਸ ਲਾਈਨ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕੁਝ ਦਿਨ ਪਹਿਲਾਂ ਸਿਟੀ ਪੁਲਿਸ ਸਟੇਸ਼ਨ ਨੇ ਮਲੋਟ ਵਿੱਚ ਦੋ ਚੋਰੀ ਦੀਆਂ ਕਾਰਾਂ ਬਰਾਮਦ ਕੀਤੀਆਂ ਸਨ। ਇਸ ਮਾਮਲੇ ਵਿੱਚ, ਐਫਆਈਆਰ ਵਿੱਚ ਕੁਝ ਲੋਕਾਂ ਵਿਰੁੱਧ ਕਮਜ਼ੋਰ ਧਾਰਾਵਾਂ ਲਗਾਈਆਂ ਗਈਆਂ ਸਨ। ਇਸ ਮਾਮਲੇ 'ਤੇ ਬਹੁਤ ਚਰਚਾ ਹੋਈ। ਥਾਣਾ ਇੰਚਾਰਜ ਖ਼ਿਲਾਫ਼ ਵੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਆਈਆਂ ਸਨ, ਜਿਸ ਤੋਂ ਬਾਅਦ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਐਸਐਸਪੀ ਨੇ ਥਾਣਾ ਇੰਚਾਰਜ ਹਰਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ।
Comentarios