ਭਾਰਤ-ਪਾਕਿ ਸਰਹੱਦ ਨੇੜਿਓਂ ਡੇਢ ਕਿੱਲੋ ਹੈਰੋਇਨ ਬਰਾਮਦ, ਬੀਐੱਸਐੱਫ ਨੇ ਚਲਾਇਆ ਸਰਚ ਅਭਿਆਨ
- Feb 4, 2024
- 1 min read
04/02/2024
ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144 ਬਟਾਲੀਅਨ ਦੇ ਜਵਾਨਾਂ ਨੇ ਸਪੈਸ਼ਲ ਸਰਚ ਆਪੇ੍ਰਸ਼ਨ ਦੌਰਾਨ ਪਾਕਿਸਤਾਨ ਤੋਂ ਆਈ ਹੈਰੋਇਨ ਬਰਾਮਦ ਕੀਤੀ। ਬੀਓਪੀ ਕਾਹਨਗੜ੍ਹ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144 ਬਟਾਲੀਅਨ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਖੇਤਾਂ ਵਿਚ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ ਉਨ੍ਹਾਂ ਨੂੰ ਸ਼ਮਸ਼ਾਨਘਾਟ ਦੇ ਨਾਲ ਲੱਗਦੇ ਖੇਤ ’ਚੋਂ ਪੀਲੀ ਟੇਪ ਵਿਚ ਲਪੇਟੇ ਹੋਏ ਤਿੰਨ ਪੈਕਟ ਮਿਲੇ। ਸੀਮਾ ਸੁਰੱਖਿਆ ਬਲ ਵੱਲੋਂ ਜਦੋਂ ਪੀਲੀ ਟੇਪ ਵਿਚ ਲਪੇਟੇ ਹੋਏ ਪੈਕਟ ਖੋਲ੍ਹੇ ਗਏ ਤਾਂ ਉਨ੍ਹਾਂ ਵਿਚੋਂ 1 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸੀਮਾ ਸੁਰੱਖਿਆ ਬਲ ਵੱਲੋਂ ਇਸ ਫੜੀ ਗਈ ਹੈਰੋਇਨ ਸਬੰਧੀ ਪੁਲਿਸ ਥਾਣਾ ਘਰਿੰਡਾ ਨੂੰ ਜਾਣਕਾਰੀ ਦੇ ਦਿੱਤੀ ਗਈ ਜਿਸ ’ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਇਹ ਖੰਘਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪਾਕਿਸਤਾਨ ਤੋਂ ਆਈ ਇਸ ਹੈਰੋਇਨ ਨੂੰ ਕਿਨ੍ਹਾਂ ਭਾਰਤੀ ਤਸਕਰਾਂ ਨੇ ਪ੍ਰਾਪਤ ਕਰਨਾ ਸੀ।






Comments