ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ
- bhagattanya93
- Sep 4
- 1 min read
04/09/2025

ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਭਾਰੀ ਬਾਰਿਸ਼ ਅਤੇ ਨਦੀਆਂ ਦੇ ਹੜ੍ਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਵੀ ਵਿਗੜ ਗਈ ਹੈ। ਅਜਿਹੀ ਸਥਿਤੀ ਵਿੱਚ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ, ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ।
ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ
ਸੂਤਰਾਂ ਅਨੁਸਾਰ, ਕੇਜਰੀਵਾਲ ਰਾਹਤ ਕੈਂਪਾਂ ਵਿੱਚ ਰਹਿ ਰਹੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਜਾਣਨਗੇ ਕਿ ਉਨ੍ਹਾਂ ਨੂੰ ਹੁਣ ਤੱਕ ਕਿਸ ਤਰ੍ਹਾਂ ਦੀ ਮਦਦ ਮਿਲੀ ਹੈ ਅਤੇ ਅੱਗੇ ਕੀ ਜ਼ਰੂਰੀ ਕਦਮ ਚੁੱਕੇ ਜਾ ਸਕਦੇ ਹਨ।
ਇਸੇ ਵਿਚਾਲੇ ਇਸ ਹੋਰ ਵੱਡੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵੀ ਨਾਸਾਜ਼ ਦੱਸੀ ਜਾ ਰਹੀ ਹੈ। ਅਰਵਿੰਦ ਕੇਜਰੀਵਾਲ CM ਰਿਹਾਇਸ਼ ‘ਤੇ ਪਹੁੰਚ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਵੀ ਜਾਨਣਗੇ। ਦੱਸ ਦਈਏ ਕਿ ਡਾਕਟਰਾਂ ਦੀ ਇਕ ਟੀਮ ਵੀ ਮੁੱਖ ਮੰਤਰੀ ਰਿਹਾਇਸ਼ ‘ਤੇ ਪਹੁੰਚ ਚੁੱਕੀ ਹੈ।





Comments