ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਿੱਖ ਸੰਗਤਾਂ ਨੂੰ ਦਿੱਤੀ ਵਧਾਈ
- bhagattanya93
- Nov 27, 2023
- 1 min read
ਚੰਡੀਗੜ੍ਹ,27 ਨਵੰਬਰ
ਅੱਜ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਪੂਰੀ ਦੁਨੀਆ ‘ਚ ਹਰ ਧਰਮ ਦੇ ਲੋਕਾਂ ਵੱਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਕਰਮ ਤੇ ਧਰਮ ਨੂੰ ਬਰਾਬਰ ਰੱਖਿਆ… ਗੁਰੂ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼ ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ…”
Comments