ਮਣੀਪੁਰ ਹਿੰਸਾ ਖਿਲਾਫ ਪ੍ਰਦਰਸ਼ਨ ਕਰ ਰਹੇ 'ਆਪ' ਵਰਕਰ ਤੇ ਚੰਡੀਗੜ੍ਹ ਪੁਲਿਸ ਆਹਮੋ-ਸਾਹਮਣੇ
- bhagattanya93
- Jul 25, 2023
- 1 min read
ਚੰਡੀਗੜ੍ਹ ,24 ਜੁਲਾਈ

ਆਮ ਆਦਮੀ ਪਾਰਟੀ ਦਾ ਮਣੀਪੁਰ 'ਚ ਹੋ ਰਹੀਆਂ ਹਿੰਸਕ ਗਤੀਵਿਧੀਆਂ ਤੇ ਔਰਤਾਂ 'ਤੇ ਹੋ ਰਹੇ ਅੱਤਿਆਚਾਰ ਖਿਲਾਫ਼ ਰੋਸ ਪ੍ਰਦਰਸ਼ਨ ਜਾਰੀ ਹੈ। ਇੱਥੇ ਵਿਧਾਇਕ ਹੋਸਟਲ ਵਿਖੇ ਕਰਵਾਏ ਧਰਨੇ 'ਚ ਕੈਬਨਿਟ ਮੰਤਰੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਮੌਜੂਦ ਹਨ। 'ਆਪ' ਵਲੰਟਰੀਅਜ਼ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਬੀਜੀਪੇ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵੱਧ ਰਹੇ 'ਆਪ' ਵਲੰਟੀਅਰਜ਼ ਨੂੰ ਰੋਕਣ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾਏ ਹਨ ਜਿਨ੍ਹਾਂ ਨੂੰ ਪਾਰ ਕਰਨ ਦੌਰਾਨ ਉਨ੍ਹਾਂ ਉੱਪਰ ਪਾਣੀ ਦੀਆਂ ਬੁਛਾੜਾਂ ਸੁੱਟੀਆਂ ਗਈਆਂ। ਪੁਲਿਸ ਵੱਲੋਂ ਦੋ ਵਿਧਾਇਕਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਨੇ ਕਿਹਾ ਕਿ ਮਣੀਪੁਰ 'ਚ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ। ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਦੇਸ਼ 'ਚ ਮੋਦੀ ਖਿਲਾਫ਼ ਰੋਸ ਮੁਜ਼ਾਹਰਿਆ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਦਿੰਦੀ ਹੈ। ਉਸੇ ਦੇਸ਼ ਵਿਚ ਦੋ ਔਰਤਾਂ ਨੂੰ ਨਿਤਵਸਤਰ ਕਰ ਕੇ ਘੁਮਾਇਆ ਗਿਆ ਹੈ। ਉਨ੍ਹਾਂ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਮਣੀਪੁਰ ਜਾ ਕੇ ਔਰਤਾਂ ਦਾ ਹਾਲ ਪੁੱਛਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਤੇ ਪੰਜਾਬ 'ਚ ਅਜਿਹੀ ਭੀੜ ਇਕੱਠੀ ਨਾ ਹੋ ਜਾਵੇ। ਇਸ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਡਬਲ ਇੰਜਣ ਖਿਲਾਫ ਅੰਦੋਲਨ ਸ਼ੁਰੂ ਕਰਨ ਦਾ ਸੱਦਾ ਦਿੱਤਾ।
Comentários