ਮਨੀਸ਼ ਸਿਸੋਦੀਆ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ, 5 ਫਰਵਰੀ ਤੱਕ ਵਧੀ ਨਿਆਇਕ ਹਿਰਾਸਤ; ਅਦਾਲਤ ਨੇ ਸੀਬੀਆਈ ਤੋਂ ਮੰਗੀ ਤਾਜ਼ਾ ਜਾਂਚ ਰਿਪੋਰਟ
- bhagattanya93
- Jan 19, 2024
- 1 min read
19/01/2024
ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਦੋ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਮੁਲਜ਼ਮ ਬਣਾਏ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ।
ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸੀਬੀਆਈ ਮਾਮਲੇ ਦੀ ਸੁਣਵਾਈ ਕਰਦਿਆਂ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਫਰਵਰੀ ਤੱਕ ਵਧਾ ਦਿੱਤੀ ਹੈ।
ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਜਾਂਚ ਦੀ ਤਾਜ਼ਾ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਵੀ ਕਿਹਾ ਹੈ।







Comments