ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਟਰਾਲੇ ਨੇ ਮਾਰੀ ਟੱਕਰ, ਡਰਾਈਵਰ ਦੀ ਮੌ+ਤ
- Ludhiana Plus
- Dec 29, 2024
- 1 min read
29/12/2024

ਜਲੰਧਰ ਦੇ ਫਲਾਈਓਵਰ ਨੇੜੇ ਇੱਕ ਦਸਰਦਨਾਕ ਹਾਦਸਾ ਵਾਪਰਿਆ ਜਿਥੇ ਕਿ ਇਕ ਐਮਬੂਲੈਂਸ ਹਾਦਸਾਗ੍ਰਸਤ ਹੋ ਗਈ ਮਰੀਜ਼ ਨੂੰ ਹਸਪਤਾਲ ਲੈਕੇ ਜਾ ਰਹੀ ਐਂਬੂਲੈਂਸ ਨੂੰ ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਂਬੂਲੈਂਸ ਚਾਲਕ ਦੀ ਮੌਕੇ ਤੇ ਮੌਤ ਹੋ ਗਈ, ਤੇ ਮਰੀਜ਼ ਗੰਭੀਰ ਜ਼ਖਮੀ ਹੋ ਗਿਆ ਹੈ ਜਿਸਨੂੰ ਜ਼ਖ਼ਮੀ ਹਾਲਤ ਚ ਤੁਰੰਤ ਦੂਜੀ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਐਂਬੂਲੈਂਸ ਚਾਲਕ ਦੀ ਮੌਤ ਦੀ ਪੁਸ਼ਟੀ ਰਾਮਾਮੰਡੀ ਥਾਣਾ ਇੰਚਾਰਜ ਪਰਮਿੰਦਰ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਨੇ ਨੁਕਸਾਨੇ ਗਏ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।ਜਾਣਕਾਰੀ ਮੁਤਾਬਕ, ਸ਼ਨੀਵਾਰ ਸਵੇਰੇ ਇੱਕ ਐਂਬੂਲੈਂਸ ਮਰੀਜ਼ ਨੂੰ ਜਲੰਧਰ ਤੋਂ ਲੈ ਕੇ ਜਾ ਰਹੀ ਸੀ। ਇਸ ਦੌਰਾਨ ਟਰਾਲੇ ਨੇ ਐਂਬੂਲੈਂਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟਰਾਲੇ ਨਾਲ ਟਕਰਾਉਣ ਤੋਂ ਬਾਅਦ ਐਂਬੂਲੈਂਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ 'ਚ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਐਂਬੂਲੈਂਸ 'ਚ ਮੌਜੂਦ ਮਰੀਜ਼ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਖੜ੍ਹਾ ਕਰਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ।





Comments