'ਮਰਹੂਮ CM ਬੇਅੰਤ ਸਿੰਘ ਨੂੰ ਪਹਿਲਾਂ ਹੀ ਪਤਾ ਸੀ ਮੇਰੇ 'ਤੇ ਹਮਲਾ ਹੋਣ ਵਾਲਾ' ਰਵਨੀਤ ਬਿੱਟੂ ਨੇ ਦੱਸੀ ਗੱਲ
- bhagattanya93
- Aug 31
- 1 min read
31/08/2025

ਚੰਡੀਗੜ੍ਹ ਦੇ ਸੈਕਟਰ 42 ਸਥਿਤ ਬੇਅੰਤ ਸਿੰਘ ਮੈਮੋਰੀਅਲ \‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਰਵਨੀਤ ਬਿੱਟੂ ਨੇ ਬੇਅੰਤ ਸਿੰਘ ਦੀ ਬਰਸੀ \‘ਤੇ ਇੱਕ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਬੇਅੰਤ ਸਿੰਘ ਨੂੰ ਪਹਿਲਾਂ ਤੋਂ ਪਤਾ ਸੀ ਕਿ ਉਨ੍ਹਾਂ ਦੇ ਉੱਤੇ ਹਮਲਾ ਹੋ ਸਕਦਾ ਹੈ। ਬਿੱਟੂ ਨੇ ਕਿਹਾ ਕਿ ਬੇਅੰਤ ਸਿੰਘ ਨੇ ਹਮਲੇ ਤੋਂ ਪਹਿਲਾਂ ਹੀ ਕਈ ਅਹਿਮ ਗੱਲਾਂ ਆਪਣੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਸਨ।

ਉਨ੍ਹਾਂ ਕਿਹਾ, \“ਉਸ ਸਮੇਂ ਮਾਹੌਲ ਬਹੁਤ ਤਣਾਅਭਰਾ ਸੀ, ਪਰ ਦਾਦਾ ਜੀ ਹਮੇਸ਼ਾ ਕਹਿੰਦੇ ਸਨ ਕਿ ਜੋ ਹੋਣਾ ਉਹ ਹੋ ਕੇ ਰਹੇਗਾ। ਉਨ੍ਹਾਂ ਨੂੰ ਲੱਗ ਰਿਹਾ ਸੀ ਕਿ ਉਨ੍ਹਾਂ ਦੇ ਉੱਤੇ ਹਮਲਾ ਹੋ ਸਕਦਾ ਹੈ।\”
ਰਵਨੀਤ ਬਿੱਟੂ, ਜੋ ਬੇਅੰਤ ਸਿੰਘ ਦੇ ਪੋਤੇ ਹਨ, ਨੇ ਇਹ ਵੀ ਕਿਹਾ ਕਿ ਬੇਅੰਤ ਸਿੰਘ ਨੇ ਪੰਜਾਬ ਵਿਚ ਸ਼ਾਂਤੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਤੇ ਅਸੀਂ ਉਨ੍ਹਾਂ ਦੇ ਸੁਪਨੇ ਨੂੰ ਅੱਗੇ ਲੈ ਕੇ ਜਾਣ ਲਈ ਵਚਨਬੱਧ ਹਾਂ।






Comments