google-site-verification=ILda1dC6H-W6AIvmbNGGfu4HX55pqigU6f5bwsHOTeM
top of page

ਮਹਿਲਾ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ, LPG ਸਿਲੰਡਰ ਦੀ ਕੀਮਤ 'ਚ ਕੀਤੀ ਕਟੌਤੀ

  • Mar 8, 2024
  • 1 min read

08/03/2024

ਮਹਿਲਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਲਈ ਨਵਾਂ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਟਵੀਟ 'ਤੇ ਲਿਖਿਆ ਕਿ ਅੱਜ ਮਹਿਲਾ ਦਿਵਸ ਦੇ ਮੌਕੇ 'ਤੇ ਅਸੀਂ LPG ਸਿਲੰਡਰ ਦੀਆਂ ਕੀਮਤਾਂ 'ਚ 100 ਰੁਪਏ ਦੀ ਛੋਟ ਦਾ ਵੱਡਾ ਫੈਸਲਾ ਲਿਆ ਹੈ। ਇਸ ਨਾਲ ਨਾ ਸਿਰਫ਼ ਨਾਰੀ ਸ਼ਕਤੀ ਦਾ ਜੀਵਨ ਸੁਖਾਲਾ ਹੋਵੇਗਾ ਸਗੋਂ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘਟੇਗਾ। ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਸਹਾਇਕ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ।


ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਪਣੇ ਐਕਸ ਅਕਾਊਂਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ ਅਤੇ ਔਰਤਾਂ ਦੇ ਹਿੱਤ 'ਚ ਇਹ ਕਦਮ ਚੁੱਕਣ ਦੀ ਗੱਲ ਕੀਤੀ ਹੈ।


महिला दिवस के अवसर पर आज हमने एलपीजी सिलेंडर की कीमतों में 100 रुपये की छूट का बड़ा फैसला किया है। इससे नारी शक्ति का जीवन आसान होने के साथ ही करोड़ों परिवारों का आर्थिक बोझ भी कम होगा। यह कदम पर्यावरण संरक्षण में भी मददगार बनेगा, जिससे पूरे परिवार का स्वास्थ्य भी बेहतर रहेगा।

— Narendra Modi (@narendramodi) March 8, 2024


ਐਲਪੀਜੀ ਸਿਲੰਡਰ ਦੀ ਕੀਮਤ ਘਟੇਗੀ

ਪੀਐਮ ਦੇ ਇਸ ਵੱਡੇ ਕਦਮ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਐਲਪੀਜੀ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਕਟੌਤੀ ਨਾਲ ਕਈ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਮੀ ਆਵੇਗੀ।
ਜੇਕਰ ਮਹਾਨਗਰਾਂ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਘਰੇਲੂ ਐਲਪੀਜੀ ਦੀ ਕੀਮਤ 903 ਰੁਪਏ ਹੈ ਅਤੇ 100 ਰੁਪਏ ਦੀ ਕਟੌਤੀ ਤੋਂ ਬਾਅਦ ਇਸ ਦੀ ਕੀਮਤ 803 ਰੁਪਏ ਹੋ ਜਾਵੇਗੀ।

Comments


Logo-LudhianaPlusColorChange_edited.png
bottom of page