ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਆਇਆ ਵੱਡਾ ਅਪਡੇਟ, ਦੇਖੋ ਕੀ ਕਿਹਾ ਡਾਕਟਰਾਂ ਨੇ...
- bhagattanya93
- Sep 29
- 1 min read
29/09/2025

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਬੱਦੀ ਵਿੱਚ ਦੋ ਦਿਨ ਪਹਿਲਾਂ ਵਾਪਰੇ ਹਾਦਸੇ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਫੋਰਟਿਸ ਹਸਪਤਾਲ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ, ਉਹ ਇਸ ਵੇਲੇ ਵੀ ਵੈਂਟੀਲੇਟਰ ਸਪੋਰਟ ‘ਤੇ ਹਨ ਅਤੇ ਡਾਕਟਰਾਂ ਦੀ ਟੀਮ ਦੀ ਸਖ਼ਤ ਨਿਗਰਾਨੀ ਹੇਠ ਇਲਾਜ ਜਾਰੀ ਹੈ।
ਇਸ ਘਟਨਾ ਤੋਂ ਬਾਅਦ ਹਸਪਤਾਲ ‘ਚ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਜਾਣਕਾਰੀ ਲਈ। ਵੱਖ-ਵੱਖ ਸਿਆਸਤਦਾਨਾਂ, ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਖ਼ੈਰੀਅਤ ਪੁੱਛੀ ਜਾ ਰਹੀ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਅਗਲੇ ਕੁਝ ਦਿਨ ਬਹੁਤ ਮਹੱਤਵਪੂਰਨ ਹੋਣਗੇ। ਇਸ ਕਾਰਨ ਉਹਨਾਂ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।





Comments