ਰਿਸ਼ਵਤ ਮਾਮਲੇ 'ਚ SHO ਗ੍ਰਿਫ਼ਤਾਰ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦਿਖਾਈ ਸਖ਼ਤੀ
- bhagattanya93
- Dec 8, 2023
- 1 min read
08/05/2023
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇੱਕ ਸਖਤ ਐਕਸ਼ਨ ਲੈਂਦੇ ਹੋਏ ਆਪਣੇ ਹੀ ਥਾਣੇ ਦੇ ਇੱਕ ਐਸਐਚਓ ਨੂੰ ਇੱਕ ਮਸਾਜ ਪਾਰਲਰ ਵਾਲੇ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਰਾਮਾ ਮੰਡੀ ਦੇ ਮੁਖੀ ਇੰਸਪੈਕਟਰ ਰਾਜੇਸ਼ ਅਰੋੜਾ ਨੇ ਇੱਕ ਮਸਾਜ ਪਾਰਲਰ ਵਾਲੇ ਕੋਲੋਂ 3 ਲੱਖ ਰੁਪਏ ਦੀ ਰਿਸ਼ਵਤ ਲਈ ਸੀ ਜਿਸ ਦੀ ਭਿਣਕ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਲੱਗੀ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਵਾਈ ਤੇ ਇਸ ਜਾਂਚ 'ਚ ਦੋਸ਼ੀ ਪਾਏ ਜਾਣ ਤੋਂ ਬਾਅਦ ਥਾਣਾ ਰਾਮਾ ਮੰਡੀ ਦੇ ਮੁਖੀ ਇੰਸਪੈਕਟਰ ਰਾਜੇਸ਼ ਅਰੋੜਾ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।
Comments