google-site-verification=ILda1dC6H-W6AIvmbNGGfu4HX55pqigU6f5bwsHOTeM
top of page

ਰਾਜ ਪੱਧਰੀ ਲੋਕ ਅਦਾਲਤ ਦਾ ਆਯੋਜਨ 18 ਮਾਰਚ ਨੂੰ

  • Mar 4, 2023
  • 1 min read

ਲੁਧਿਆਣਾ, 04 ਮਾਰਚ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਮਾਣਯੋਗ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 18 ਮਾਰਚ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 'ਰਾਜ ਪੱਧਰੀ ਲੋਕ ਅਦਾਲਤ' ਦਾ ਆਯੋਜਨ ਕੀਤਾ ਜਾ ਰਿਹਾ ਹੈ।

ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ ਡਵੀਜਨ ਲੁਧਿਆਣਾ ਰੀਤੂ ਬਾਹਰੀ ਅਤੇ ਮਾਣਯੋਗ ਜੱਜ ਸ੍ਰੀ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜ਼ਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਮੁਨੀਸ਼ ਸਿੰਗਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ ਰੇਖ ਹੇਠ 18 ਮਾਰਚ, 2023 ਨੂੰ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਸਹਿਮਤੀ ਨਾਲ 'ਰਾਜ ਪੱਧਰੀ ਲੋਕ ਅਦਾਲਤ' ਰਾਹੀਂ ਕਰਵਾਇਆ ਜਾਵੇਗਾ।


ਸਕੱਤਰ ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਰਾਜ ਪੱਧਰੀ ਲੋਕ ਅਦਾਲਤ ਵਿੱਚ ਮੋਟਰ ਹਾਦਸੇ ਦੇ ਮਾਮਲੇ, ਜ਼ਮੀਨ ਐਕਵਾਇਰ ਮਾਮਲੇ ਅਤੇ ਪਰਿਵਾਰਕ ਝਗੜਿਆਂ ਦੇ ਮਾਮਲੇ ਸੁਣਵਾਈ ਲਈ ਰੱਖੇ ਜਾਣਗੇ।

ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

Comments


Logo-LudhianaPlusColorChange_edited.png
bottom of page